CM ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਵਿਆਹ, ਦੇਖੋ ਖੁਸ਼ੀ ਦੇ ਪਲ ਬਿਆਨ ਕਰਦੀਆਂ ਤਸਵੀਰਾਂ

Thursday, Jul 07, 2022 - 01:01 PM (IST)

CM ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਵਿਆਹ, ਦੇਖੋ ਖੁਸ਼ੀ ਦੇ ਪਲ ਬਿਆਨ ਕਰਦੀਆਂ ਤਸਵੀਰਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਵਿਖੇ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ। ਇਸ ਮੌਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਦੇ ਪਿਤਾ ਵੱਜੋਂ ਰਸਮਾਂ ਨਿਭਾਈਆਂ ਗਈਆਂ।

ਇਹ ਵੀ ਪੜ੍ਹੋ : CM ਰਿਹਾਇਸ਼ ਅੰਦਰੋਂ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਸਾਲੀਆਂ ਨੇ ਲਾਇਆ ਨਾਕਾ

PunjabKesari

ਸਾਰਾ ਪਰਿਵਾਰ ਇਸ ਵੇਲੇ ਬੇਹੱਦ ਖ਼ੁਸ਼ ਨਜ਼ਰ ਆਇਆ। ਮੁੱਖ ਮੰਤਰੀ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਬਹੁਤ ਸਾਦੇ ਢੰਗ ਨਾਲ ਹੋਈਆਂ। ਹਾਲਾਂਕਿ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਮੁੱਖ ਮੰਤਰੀ ਮਾਨ ਸੈਕਟਰ-8 ਦੇ ਗੁਰਦੁਆਰਾ ਸਾਹਿਬ 'ਚ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲੈਣਗੇ ਪਰ ਉਨ੍ਹਾਂ ਦੀਆਂ ਲਾਵਾਂ ਮੁੱਖ ਮੰਤਰੀ ਰਿਹਾਇਸ਼ ਵਿਖੇ ਹੀ ਹੋਈਆਂ।

ਇਹ ਵੀ ਪੜ੍ਹੋ : ਲਾਲ ਸੂਹੇ ਜੋੜੇ 'ਚ ਸਜੀ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ 'ਤੇ ਬੈਠੇ CM ਭਗਵੰਤ ਮਾਨ

PunjabKesari

ਡਾ. ਗੁਰਪ੍ਰੀਤ ਕੌਰ ਨੂੰ ਹਮਸਫ਼ਰ ਬਣਾਉਣ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਆਪਣੀ ਮਾਂ ਤੋਂ ਆਸ਼ੀਰਵਾਦ ਲਿਆ ਗਿਆ।

PunjabKesari

ਇਸ ਮੌਕੇ ਖ਼ਾਸ ਮਹਿਮਾਨਾਂ ਹੀ ਹਾਜ਼ਰ ਸਨ। ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਧਰਮ ਪਤਨੀ ਵੀ ਨਜ਼ਰ ਆਏ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ ਵਿਆਹ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ : CM ਮਾਨ ਨਾਲ ਲਾਵਾਂ ਲੈਣ ਤੋਂ ਪਹਿਲਾਂ ਗੁਰਪ੍ਰੀਤ ਕੌਰ ਨੇ ਸਾਂਝੀ ਕੀਤੀ ਪਹਿਲੀ ਤਸਵੀਰ, ਆਖੀ ਇਹ ਗੱਲ

PunjabKesari
PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News