ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ
Thursday, Jun 12, 2025 - 11:20 AM (IST)

ਜਲੰਧਰ (ਧਵਨ, ਖੁਰਾਣਾ, ਮਨੋਜ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਬੁੱਧਵਾਰ ਨੂੰ ਜਲੰਧਰ ਵਿਖੇ 78 ਕਰੋੜ ਦੀ ਲਾਗਤ ਵਾਲੇ ਬਰਲਟਨ ਪਾਰਕ ਸਪੋਰਟਸ ਹੱਬ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਖੇਡਾਂ ਨੂੰ ਹੱਲਾਸ਼ੇਰੀ ਦੇ ਕੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ ਵੀ ਕੀਤਾ ਵੱਡਾ ਐਲਾਨ
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੀ ਵਿਰਾਸਤ ਦਾ ਜ਼ਿਕਰ ਕੀਤਾ ਕਿ ਇਥੇ ਬੇਮਿਸਾਲ ਖਿਡਾਰੀ ਪੈਦਾ ਹੋਏ ਹਨ, ਜਿਨ੍ਹਾਂ ਨੇ ਦੇਸ਼ ਨੂੰ ਖ਼ਾਸ ਕਰਕੇ ਹਾਕੀ ਵਿਚ, ਅੰਤਰਰਾਸ਼ਟਰੀ ਪੱਧਰ ’ਤੇ ਪ੍ਰਸਿੱਧੀ ਦਿਵਾਈ ਹੈ। ਭਾਰਤ ਦੀ ਰਾਸ਼ਟਰੀ ਹਾਕੀ ਟੀਮ ਦੇ ਕਈ ਖਿਡਾਰੀ ਇਸ ਜ਼ਿਲ੍ਹੇ ਤੋਂ ਹਨ, ਜਿਨ੍ਹਾਂ ਦੀਆਂ 3 ਪੀੜ੍ਹੀਆਂ ਇਸ ਦੇ ਮੈਦਾਨਾਂ ਵਿਚੋਂ ਨਿਕਲੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ
ਉਨ੍ਹਾਂ ਕਿਹਾ ਕਿ ਸਾਲਾਂ ਤੋਂ ਮਾੜੇ ਸਿਆਸੀ ਪ੍ਰਬੰਧਾਂ ਕਾਰਨ ਪੰਜਾਬ ਖੇਡਾਂ ਵਿਚ ਪੱਛੜ ਗਿਆ। ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਐਥਲੈਟਿਕਸ ਵਿਚ ਸੂਬੇ ਦੀ ਗੁਆਚੀ ਹੋਈ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਤਿਹਾਸਕ ਬਰਲਟਨ ਪਾਰਕ ਦਾ ਨਾਂ ਇਕ ਮਹਾਨ ਪੰਜਾਬੀ ਐਥਲੀਟ ਦੇ ਨਾਂ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਲਾਂਪੁਰ ਤੋਂ ਬਾਅਦ ਜਲਦ ਹੀ ਜਲੰਧਰ ਅਤੇ ਅੰਮ੍ਰਿਤਸਰ ਵਿਚ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਕਸਿਤ ਕੀਤੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ ਰਹੀ ਫਲਾਈਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e