ਪੰਜਾਬ ਸਰਕਾਰ ਵੱਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਦੇ ਨਕਦ ਇਨਾਮ ਦਾ ਐਲਾਨ
Tuesday, Aug 02, 2022 - 01:45 PM (IST)
ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਵੇਟਲਿਫਟਰ ਹਰਜਿੰਦਰ ਕੌਰ ਨੂੰ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ 'ਤੇ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ, 'ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।'
ਦੱਸ ਦੇਈਏ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਭਾਰਤੀ ਅਥਲੀਟਾਂ ਦੇ ਸ਼ਾਨਦਾਰ ਸਫ਼ਰ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਸ਼ਹਿਰ ਨਾਭਾ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਸੋਮਵਾਰ ਨੂੰ ਇੱਥੇ ਔਰਤਾਂ ਦੇ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਹਰਜਿੰਦਰ ਨੇ ਸਨੈਚ ਵਿੱਚ 93 ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਦਾ ਭਾਰ ਚੁੱਕ ਕੇ ਕੁੱਲ 212 ਕਿਲੋਗ੍ਰਾਮ ਭਾਰ ਨਾਲ ਕਾਂਸੀ ਦਾ ਤਮਗਾ ਜਿੱਤਿਆ। ਇਸ ਈਵੈਂਟ ਦਾ ਸੋਨ ਤਮਗਾ ਇੰਗਲੈਂਡ ਦੀ ਸਾਰਾਹ ਡੇਵਿਸ ਨੇ ਜਿੱਤਿਆ, ਜਦਕਿ ਚਾਂਦੀ ਦਾ ਤਮਗਾ ਕੈਨੇਡਾ ਦੀ ਐਲੇਕਸਿਸ ਐਸ਼ਵਰਥ ਨੇ ਜਿੱਤਿਆ।
ਇਹ ਵੀ ਪੜ੍ਹੋ: ਰਾਸ਼ਟਰਮੰਡਲ ਖੇਡਾਂ 2022: ਜੂਡੋ 'ਚ ਸੁਸ਼ੀਲਾ ਦੇਵੀ ਨੇ ਜਿੱਤਿਆ ਚਾਂਦੀ ਦਾ ਤਮਗਾ