ਕੋਰੋਨਾ ਆਫ਼ਤ ’ਚ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਅਪੀਲ

Saturday, May 08, 2021 - 11:33 AM (IST)

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਖ਼ਿਲਾਫ਼ ਲੜਾਈ ਵਿਚ ਪੰਜਾਬ ਨਾਲ ਕੀਤਾ ਜਾਂਦਾ ਪੱਖਪਾਤ ਬੰਦ ਕੀਤਾ ਜਾਵੇ। ਕੋਰੋਨਾ ਮਰੀਜ਼ਾਂ ਨੂੰ ਬਚਾਉਣ ਲਈ ਲੋੜੀਂਦੀ ਆਕਸੀਜਨ ਗੈਸ, ਮੈਡੀਕਲ ਉਪਕਰਨ ਅਤੇ ਦਵਾਈਆਂ ਦੀ ਸਪਲਾਈ ਜਾਰੀ ਕੀਤੀ ਜਾਵੇ। ਇੱਥੇ ਜਾਰੀ ਇਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਭਾਰਤ ਦੇ ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ ਵਸਨੀਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਦੇਸ਼ ਦਾ ਮਹੱਤਵਪੂਰਨ ਸੂਬਾ ਹੈ। ਪੰਜਾਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਹਰ ਰੋਜ਼ ਵਾਧਾ ਹੋ ਰਿਹਾ ਹੈ ਅਤੇ ਸੂਬੇ ਵਿਚ ਕੋਰੋਨਾ ਪੀੜਤਾਂ ਦੀ ਮੌਤ ਦੌਰ ਬਹੁਤ ਜ਼ਿਆਦਾ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ : ਆਕਸੀਜਨ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ’ਤੇ ਹਾਈ ਕੋਰਟ ਸਖਤ

ਉਨ੍ਹਾਂ ਕਿਹਾ ਸੂਬੇ ਵਿਚ ਡਾਕਟਰਾਂ, ਨਰਸਾਂ, ਪੈਰਾ-ਮੈਡੀਕਲ ਸਟਾਫ ਦੀ ਕਮੀ ਦੇ ਨਾਲ ਨਾਲ ਜੀਵਨ ਰੱਖਿਅਕ ਉਪਕਰਨਾਂ, ਆਕਸੀਜਨ ਗੈਸ ਅਤੇ ਦਵਾਈਆਂ ਦੀ ਵੀ ਘਾਟ ਬਣੀ ਹੋਈ ਹੈ। ਇਸ ਸਭ ਲਈ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਪਰ ਆਕਸੀਜਨ ਅਤੇ ਦਵਾਈਆਂ ਦੀ ਸਪਲਾਈ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜ਼ਿੰਮੇਵਾਰ ਹੈ। ਪੀੜਤਾਂ ਦੇ ਇਲਾਜ ਲਈ ਜਿੰਨੀ ਆਕਸੀਜਨ ਅਤੇ ਟੀਕਿਆਂ ਦੀ ਲੋੜ ਹੈ, ਓਨੀ ਸਪਲਾਈ ਕੇਂਦਰ ਸਰਕਾਰ ਨਹੀਂ ਦੇ ਰਹੀ। ਇਸ ਦੇ ਉਲਟ ਭਾਜਪਾ ਸਾਸਤ ਸੂਬਿਆਂ ਵਿਸ਼ੇਸ਼ ਤੌਰ ’ਤੇ ਸਪਲਾਈ ਪ੍ਰਦਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕੋਰੋਨਾ ਮਹਾਮਾਰੀ ਨਾਲ ਪੰਜਾਬ ਵਿਚ ਵਿਗੜਦੇ ਹਾਲਾਤ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੂੰ ਤਿਆਰ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਹਸਪਤਾਲਾਂ ਵਿਚ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ :  ਕੈਪਟਨ ਅਮਰਿੰਦਰ ਸਿੰਘ ਨੇ ਪੀ. ਜੀ. ਆਈ. ’ਤੇ ਸਾਧਿਆ ਨਿਸ਼ਾਨਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
 

 


Anuradha

Content Editor

Related News