ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਬੋਲੇ ਮਾਨ, ਭਾਜਪਾ ਸਿਰਫ ਕੇਜਰੀਵਾਲ ਤੋਂ ਡਰਦੀ

Wednesday, Mar 30, 2022 - 11:12 PM (IST)

ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਬੋਲੇ ਮਾਨ, ਭਾਜਪਾ ਸਿਰਫ ਕੇਜਰੀਵਾਲ ਤੋਂ ਡਰਦੀ

ਚੰਡੀਗੜ੍ਹ/ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਕੁੱਝ ਲੋਕਾਂ ਵਲੋਂ ਕੀਤੇ ਗਏ  ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਬੌਖਲਾਹਟ ਵਿਚ ਆ ਗਈ ਹੈ । ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : ਐਕਸ਼ਨ ’ਚ ਭਗਵੰਤ ਮਾਨ ਸਰਕਾਰ, ਸਖ਼ਤ ਫ਼ੈਸਲਾ ਲੈਂਦਿਆਂ ਜਾਰੀ ਕੀਤੇ ਨਵੇਂ ਹੁਕਮ

ਮਾਨ ਨੇ ਕਿਹਾ ਕਿ ਪੁਲਸ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਇਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।

ਇਹ ਵੀ ਪੜ੍ਹੋ : ਨੌਜਵਾਨ ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਥਾਣੇਦਾਰ ਪਿਤਾ ਨੇ ਗੋਲ਼ੀ ਮਾਰ ਕੇ ਕਰ ਲਈ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News