ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਇਕ ਹੋਰ ਅਹਿਮ ਐਲਾਨ, ਸੂਬੇ ਦੇ ਟਰਾਂਸਪੋਰਟਰਾਂ ਨੂੰ ਦਿੱਤੀ ਵੱਡੀ ਰਾਹਤ

04/23/2022 3:26:51 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ ਸਨ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਕਾਇਆ ਟੈਕਸ ਭਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਟੈਕਸ ਬਗੈਰ ਜੁਰਮਾਨੇ ਦੇ ਭਰਿਆ ਜਾ ਸਕੇਗਾ। ਭਗਵੰਤ ਮਾਨ ਨੇ ਕਿਹਾ ਕਿ ਟਰਾਂਸਪੋਰਟਰ ਸਾਡੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਦੇ ਹੀ ਕਸੂਤੇ ਘਿਰੇ ਰਾਜਾ ਵੜਿੰਗ, ਚੰਡੀਗੜ੍ਹ 'ਚ ਜਾਰੀ ਹੋਇਆ ਨੋਟਿਸ

ਅਸੀਂ ਹਰ ਲੋੜ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਟਰਾਂਸਪੋਰਟਰਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅੱਜ ਸਵੇਰੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਕੀਤਾ ਗਿਆ ਸੀ, ਜਿਸ 'ਚ ਕਿਹਾ ਗਿਆ ਸੀ ਕਿ ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਅਹਿਮ ਐਲਾਨ ਕਰਨਗੇ, ਜਿਸ ਨਾਲ ਆਟੋ ਰਿਕਸ਼ਾ ਚਾਲਕਾਂ ਅਤੇ ਕੈਬ ਡਰਾਈਵਰਾਂ ਨੂੰ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ PGI ਨੇ ਹਾਸਲ ਕੀਤੀ ਨਵੀਂ ਕਾਮਯਾਬੀ, ਬਿਨਾ ਹਾਰਟ ਸਰਜਰੀ ਦੇ ਦਿਲ 'ਚ ਵਾਲਵ ਪਾ ਕੰਟਰੋਲ ਕੀਤੀ ਲੀਕੇਜ


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita