CM ਮਾਨ ਦਾ ਵੱਡਾ ਬਿਆਨ, ਅਜੇ ਤਾਂ ਸਿਰਫ਼ 43 ਹਜ਼ਾਰ ਨੌਕਰੀਆਂ ਦਿੱਤੀਆਂ ਨੇ, ਲੱਖਾਂ ਦੇਣੀਆਂ ਬਾਕੀ ਹਨ

05/30/2024 7:08:27 PM

ਜਲੰਧਰ (ਵੈੱਬ ਡੈਸਕ)- ਲੋਕ ਸਭਾ ਚੋਣਾਂ ਨੂੰ ਸਿਰਫ਼ 2 ਦਿਨ ਬਚੇ ਹਨ ਅਤੇ ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਹੈ। ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ 'ਜਗ ਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬ ਵਿਚ ਜੋਸ਼ ਨੂੰ ਵੇਖ ਕੇ ਲੱਗਦਾ ਹੈ ਕਿ ਪੰਜਾਬ ਵਿਚ 13-0 ਹੋਵੇਗਾ। ਪੰਜਾਬ ਵਿਚ ਜੋ ਵੀ ਇਸ ਸਮੇਂ ਕੰਮ ਹੋ ਰਹੇ ਹਨ, ਲੋਕ ਉਨ੍ਹਾਂ ਨੂੰ ਵੇਖ ਹੀ ਵੋਟਾਂ ਪਾ ਰਹੇ ਹਨ। ਜਿਸ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਚੁੱਪ-ਚੁਪੀਤੇ ਲੋਕਾਂ ਨੇ 117 ਵਿਚੋਂ 92 ਸੀਟਾਂ ਦਿੱਤੀਆਂ ਸਨ, ਉਸ ਤਰ੍ਹਾਂ ਚੁੱਪ-ਚੁਪੀਤੇ ਹੁਣ ਵੀ ਪੰਜਾਬ ਦੀ ਜਨਤਾ ਪੱਕਾ 'ਝਾੜੂ' ਫੇਰੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਅਸੀਂ ਕਿਸੇ ਨੂੰ ਵੀ ਭੁੱਖਾ ਨਹੀਂ ਮਰਨ ਦੇਣਾ। 
ਇਹ ਵੀ ਪੜ੍ਹੋ- ਪਿਆਕੜਾਂ ਲਈ ਅਹਿਮ ਖ਼ਬਰ, ਅੱਜ ਸ਼ਾਮ 6 ਵਜੇ ਤੋਂ 48 ਘੰਟਿਆਂ ਲਈ ਬੰਦ ਰਹਿਣਗੇ ਪੰਜਾਬ ਦੇ ਠੇਕੇ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਨੌਕਰੀਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਜਾਖੜ ਕੋਲੋਂ ਝੂਠ ਬੁਲਵਾਉਂਦੀ ਹੈ ਜਦੋਂ ਸੱਚਾਈ ਸਾਹਮਣੇ ਆਉਂਦੀ ਹੈ ਤਾਂ ਫਿਰ ਉਹ ਮੁਆਫ਼ੀ ਮੰਗਦੇ ਹਨ। ਨੌਕਰੀਆਂ ਦੇ ਅੰਕੜੇ ਪੇਸ਼ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਿਚ 472, ਐਨੀਮਲ ਹਾਊਸਮੈਟਰੀ ਵਿਚ 469, ਚੀਫ਼ ਇਲੈਕਟਰੋ ਆਫ਼ਿਸਰ 60, ਕਾਰਪੋਰੇਸ਼ਨ ਵਿਚ 789, ਮੈਡੀਕਲ ਐਜੂਕੇਸ਼ਨ ਰਿਸਰਚ ਵਿਚ 1514 ਇਸ ਤਰ੍ਹਾਂ ਕੁੱਲ 43 ਹਜ਼ਾਰ ਦੇ ਕਰੀਬ ਨੌਕਰੀਆਂ ਵੱਖ-ਵੱਖ ਵਿਭਾਗਾਂ ਵਿਚ ਦਿੱਤੀਆਂ ਗਈਆਂ ਹਨ। ਅਜੇ ਤਾਂ 43 ਹਜ਼ਾਰ ਹੀ ਨੌਕਰੀਆਂ ਦਿੱਤੀਆਂ ਹਨ ਜਦਕਿ ਲੱਖਾਂ ਦੇ ਕਰੀਬ ਨੌਕਰੀਆਂ ਦੇਣੀਆਂ ਅਜੇ ਬਾਕੀ ਹਨ। ਕਿਸੇ ਵੀ ਨੌਕਰੀ 'ਤੇ ਕੋਈ ਹਾਈਕੋਰਟ ਦਾ ਕੇਸ ਨਹੀਂ ਹੈ।

ਇਹ ਵੀ ਪੜ੍ਹੋ- '24' ਦੇ ਦੰਗਲ 'ਚ PM ਮੋਦੀ ਦੀ ਹੁਸ਼ਿਆਰਪੁਰ 'ਚ ਆਖਰੀ ਰੈਲੀ, ਦਿਲੀ ਇੱਛਾ ਦੱਸਦਿਆਂ ਕਹੀਆਂ ਵੱਡੀਆਂ ਗੱਲਾਂ

ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀਆਂ ਗਈਆਂ ਗਾਰੰਟੀਆਂ 'ਤੇ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿਚ ਉਹ ਵੀ ਗਾਰੰਟੀਆਂ ਪੂਰੀਆਂ ਕੀਤੀਆਂ ਹਨ, ਜੋ ਦਿੱਤੀਆਂ ਵੀ ਨਹੀਂ ਸਨ। ਪੰਜਾਬ ਵਿਚ 16 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਟੋਲ ਪਲਾਜ਼ੇ ਬੰਦ ਕਰਨ ਦੀ ਗਾਰੰਟੀ ਨਾ ਦੇਣ ਦੇ ਬਾਵਜੂਦ ਵੀ ਅਸੀਂ ਪੰਜਾਬ ਵਿਚ ਪੂਰੀ ਕੀਤੀ ਹੈ। ਇਸ ਨਾਲ ਪੰਜਾਬੀਆਂ ਦਾ 58 ਲੱਖ 77 ਹਜ਼ਾਰ ਬਚਦਾ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News