ਮਾਨ ਕੈਬਨਿਟ ਦਾ ਗਠਨ : 10 ਮੰਤਰੀਆਂ ਨੇ ਚੁੱਕੀ ਸਹੁੰ

03/19/2022 8:44:14 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀਆਂ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ। ਰਾਜਪਾਲ ਭਵਨ ਵਿਚ ਗਵਰਨਰ ਨੇ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ। ਪਹਿਲੇ ਪੜਾਅ ਵਿਚ 10 ਮੰਤਰੀਆਂ ਨੇ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਚੁੱਕੇ ਹਨ। ਸਭ ਤੋਂ ਪਹਿਲਾਂ ਹਰਪਾਲ ਚੀਮਾ ਨੇ ਅਹੁਦੇ ਦੀ ਸਹੁੰ ਚੁੱਕੀ। ਡਾ. ਬਲਜੀਤ ਕੌਰ ਨੇ ਦੂਜੇ ਨੰਬਰ, ਹਰਭਜਨ ਸਿੰਘ ਨੇ ਤੀਜੇ ਨੰਬਰ ’ਤੇ ਅਹੁਦੇ ਦੀ ਸਹੁੰ ਚੁੱਕੀ। ਇਸ ਤੋਂ ਬਾਅਦ ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਮੀਤ ਹੇਅਰ, ਕੁਲਦੀਪ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ ਅਤੇ ਅਖੀਰ ਵਿਚ ਹਰਜੋਤ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ।

Koo App
#AAPPunjab #mladirba #Dirba
View attached media content
- Advocate Harpal Singh Cheema (@Advocate_Harpal_Singh_Cheema) 19 Mar 2022

 

Koo App
पंजाब के 10 कैबिनेट मंत्रियों ने ली शपथ
View attached media content

- Aam Aadmi Party - Punjab (@AAPPunjab) 19 Mar 2022

 

Gurminder Singh

This news is Content Editor Gurminder Singh