ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੈਪਟਨ ਅਮਰਿੰਦਰ ਨੂੰ ਖਰੀਆਂ-ਖਰੀਆਂ
Saturday, Jul 26, 2025 - 03:13 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਕੈਪਟਨ ਸਾਹਬ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਗਈ ਜਦੋਂ ਲੋਕਾਂ ਦੇ ਪੁੱਤ ਤੁਹਾਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿਚ ਤੜਫ-ਤੜਫ ਕੇ ਮਰ ਰਹੇ ਸੀ, ਉਸ ਵੇਲੇ ਤੁਸੀਂ ਮਹਿਫ਼ਲਾਂ 'ਚ ਬੈਠੇ ਸੀ। ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ ਹੈ ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ। ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ। ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ?
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਲਬ
ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਟਵੀਟ ਹੋਏ ਬਿਕਰਮ ਸਿੰਘ ਮਜੀਠੀਆ "ਤੇ ਹੋਈ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ ਅਤੇ ਇਸ ਕਾਰਵਾਈ ਦੀ ਨਿੰਦਾ ਕੀਤੀ ਸੀ। ਇਸ 'ਤੇ ਹੁਣ ਪੰਜਾਬ ਸਰਕਾਰ ਨੇ ਵੀ ਕੈਪਟਨ ਅਮਰਿੰਦਰ ਸਿੰਘ 'ਤੇ ਜਵਾਬ ਹਮਲਾ ਬੋਲਦਿਆਂ ਆਖਿਆ ਹੈ ਕਿ ਜਿਹੜੀ ਤੁਸੀਂ ਗੁਟਕਾ ਸਾਹਿਬ ਜੀ ਦੀ ਸਹੁੰ ਖਾਧੀ ਸੀ ਉਸ ਦਾ ਕੀ ਬਣਿਆ। ਹੁਣ ਤੁਹਾਡਾ ਦੋਗਲਾ ਚਿਹਰਾ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋਏ ਹੁਕਮ, ਇਨ੍ਹਾਂ ਲੋਕਾਂ ਨੂੰ ਤੁਰੰਤ ਪਿੰਡ ਛੱਡਣ ਲਈ ਕਿਹਾ ਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e