ਵੱਡੀ ਖ਼ਬਰ : 'ਭਗਵੰਤ ਮਾਨ' ਹੋਣਗੇ 'ਆਪ' ਦਾ CM ਚਿਹਰਾ, ਅਰਵਿੰਦ ਕੇਜਰੀਵਾਲ ਨੇ ਖ਼ੁਦ ਕੀਤਾ ਐਲਾਨ

01/18/2022 4:34:35 PM

ਮੋਹਾਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੰਗਲਵਾਰ ਨੂੰ ਇੱਥੇ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਗਵੰਤ ਮਾਨ ਨੂੰ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਵੱਜੋਂ ਐਲਾਨਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਭਗਵੰਤ ਮਾਨ ਮੁੱਖ ਮੰਤਰੀ ਹੋਣਗੇ।

ਇਹ ਵੀ ਪੜ੍ਹੋ : ਪੰਜਾਬ 'ਚ CM ਚਿਹਰਾ ਹੋ ਸਕਦੇ ਨੇ 'ਚਰਨਜੀਤ ਸਿੰਘ ਚੰਨੀ', ਕਾਂਗਰਸ ਨੇ ਜਾਰੀ ਕੀਤੀ ਵੀਡੀਓ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਦੋਂ ਲੋਕਾਂ ਕੋਲੋਂ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਬਾਰੇ ਰਾਏ ਮੰਗੀ ਗਈ ਸੀ ਤਾਂ 93.3 ਫ਼ੀਸਦੀ ਲੋਕਾਂ ਵੱਲੋਂ ਭਗਵੰਤ ਮਾਨ ਦਾ ਨਾਂ ਲਿਆ ਗਿਆ ਸੀ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦੀ ਜ਼ਿੰਦਗੀ ਬਾਰੇ ਇਕ ਵੀਡੀਓ ਵੀ ਸਾਂਝੀ ਕੀਤੀ ਗਈ, ਜਿਸ 'ਚ ਉਨ੍ਹਾਂ ਦੀ ਜ਼ਿੰਦਗੀ ਅਤੇ ਸਿਆਸਤ ਬਾਰੇ ਜਾਣਕਾਰੀ ਦਿੱਤੀ ਗਈ।

Koo App
ਮੈਂ ਆਮ ਆਦਮੀ ਪਾਰਟੀ ਅਤੇ ਸਮੂਹ ਪੰਜਾਬ ਦੇ ਵਾਸੀਆਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ...ਮੈਂ ਸੁਨਿਹਰਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਇਹ ਜ਼ਿੰਮੇਵਾਰੀ ਆਪਣੀ ਤਨਦੇਹੀ ਨਾਲ ਨਿਵਾਵਾਂਗਾ...ਇਨਕਲਾਬ ਜ਼ਿੰਦਾਬਾਦ
View attached media content
- Bhagwant Mann (@bhagwantmann) 18 Jan 2022

ਇਹ ਵੀ ਪੜ੍ਹੋ : CM ਚੰਨੀ ਦੇ ਰਿਸ਼ਤੇਦਾਰ ਖ਼ਿਲਾਫ਼ ED ਦੀ ਵੱਡੀ ਕਾਰਵਾਈ, ਪੰਜਾਬ-ਹਰਿਆਣਾ 'ਚ 12 ਥਾਵਾਂ 'ਤੇ ਛਾਪੇਮਾਰੀ

ਵੀਡੀਓ 'ਚ ਭਗਵੰਤ ਮਾਨ ਦੀ ਜ਼ਿੰਦਗੀ ਨਾਲ ਜੁੜੇ ਹੋਰ ਕਿੱਸਿਆਂ ਨੂੰ ਵੀ ਸਾਂਝਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭਗਵੰਤ ਮਾਨ, ਰਾਘਵ ਚੱਢਾ ਅਤੇ ਹੋਰ ਆਗੂ ਮੌਜੂਦ ਹਨ। ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ 'ਤੇ ਈ. ਡੀ. ਵੱਲੋਂ ਕੀਤੀ ਗਈ ਛਾਪੇਮਾਰੀ 'ਤੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦਾ ਪਰਿਵਾਰ ਨਾਜਾਇਜ਼ ਮਾਈਨਿੰਗ 'ਚ ਸ਼ਾਮਲ ਹੈ, ਇਸ ਲਈ ਈ. ਡੀ. ਵੱਲੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 

Koo App
ਮੇਰੇ ਵੱਡੇ ਵੀਰ ਸ੍ਰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਬਣਾਉਣ ’ਤੇ ਸਮੁੱਚੀ ਪਾਰਟੀ ਹਾਈਕਾਂਮਡ ਦਾ ਤਹਿ ਦਿਲੋਂ ਧੰਨਵਾਦ, ਹੁਣ ਪੰਜਾਬ ਅੰਦਰ 2022 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣੀ ਤੈਅ ਹੈ.... || ਇਨਕਲਾਬ ਜਿੰਦਾਬਾਦ ||
View attached media content
- Sarvjit Kaur Manuke (@SarvjitKaurManuke) 18 Jan 2022

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


 

Babita

This news is Content Editor Babita