ਚੰਦਰਯਾਨ-3 ਦੀ ਸਫ਼ਲਤਾਪੂਰਵਕ ਲੈਂਡਿੰਗ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Wednesday, Aug 23, 2023 - 06:46 PM (IST)

ਚੰਡੀਗੜ੍ਹ : ਭਾਰਤ ਦੇ ਚੰਦਰਯਾਨ-3 ਦੇ ਲੈਂਡਰ ਮੌਡਿਊਲ ਨੇ ਚੰਦ ਦੀ ਸਤਹਿ ’ਤੇ ਅੱਜ ਸਫਲਤਾਪੂਰਵਕ ਸਾਫਟ ਲੈਂਡਿੰਗ ਕਰ ਲਈ ਹੈ। ਇਸ ਤਰ੍ਹਾਂ ਚੰਦ ਦੇ ਦੱਖਣੀ ਧਰੁੱਵ ’ਤੇ ਉਤਰਨ ਵਾਲਾ ਭਾਰਤ ਪਹਿਲਾ ਦੇਸ਼ ਬਣ ਗਿਆ ਹੈ। ਇਸ ਇਤਿਹਾਸਕ ਘੜੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੰਦਰਯਾਨ-3 ਦੀ ਚੰਦ ਦੀ ਸਤਹਿ ’ਤੇ ਸਫਲ ਲੈਂਡਿੰਗ ਦੀ ਸਾਰਿਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਅੱਜ ਭਾਰਤ ਨੇ ਇਤਿਹਾਸ ਰਚ ਦਿੱਤਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਇਸਰੋ ਦੇ ਵਿਗਿਆਨਕਾਂ ਸਮੇਤ ਸਾਰੇ ਸਟਾਫ ਨੂੰ ਉਨ੍ਹਾਂ ਦੀ ਲਗਨ ਅਤੇ ਮਿਹਨਤ ਲਈ ਨਮਨ। ਇਹ ਦੇਸ਼ ਦੇ ਹਰ ਨਾਗਰਿਕ ਲਈ ਮਾਣ ਵਾਲਾ ਪਲ ਹੈ। ਚੱਕ ਦੇ ਇੰਡੀਆ। 

ਇਹ ਵੀ ਪੜ੍ਹੋ : ਮਾਤਾ ਚਿੰਤਪੁਰਨੀ ਦੇ ਮੇਲਿਆਂ ਦੇ ਚੱਲਦੇ ਤਿੰਨ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News