ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਭਗਵੰਤ ਮਾਨ ਨੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਕਰੋੜਾਂ ਦਾ ਮੁਆਵਜ਼ਾ ਕੀਤਾ ਜਾਰੀ

03/18/2022 7:25:42 PM

ਜਲੰਧਰ/ਮਾਨਸਾ (ਵੈੱਬ ਡੈਸਕ)— ਪੰਜਾਬ ਦੀ ਸੱਤਾ ’ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ’ਚ ਦਿੱਸ ਰਹੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ’ਤੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਦਿੱਤੀ ਹੈ।  

PunjabKesari

ਉਨ੍ਹਾਂ ਨੇ ਸੋਸ਼ਲ ਮੀਡੀਆ ਫੇਸਬੁੱਕ ਪੇਜ਼ ’ਤੇ ਇਕ ਪੋਸਟ ਪਾਉਂਦੇ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਅਰਬ, ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਵੀ ਪੜ੍ਹੋ: ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸੱਬਾ ਦੇ ਫਾਰਮ ਹਾਊਸ ’ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

PunjabKesari

ਇਥੇ ਦੱਸਣਯੋਗ ਹੈ ਕਿ ਕਿਸਾਨਾਂ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦਿਆਂ ਸਰਕਾਰ ਨੂੰ ਗੁਹਾਰ ਲਗਾ ਰਹੇ ਸਨ ਕਿ ਉਨ੍ਹਾਂ ਦੀ ਫ਼ਸਲ ਤਬਾਹ ਹੋ ਚੁੱਕੀ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਭਗਵੰਤ ਮਾਨ ਨੇ ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਕਰੋੜਾਂ ਦਾ ਮੁਆਵਜ਼ਾ ਜਾਰੀ ਕੀਤਾ ਹੈ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਬੋਲੇ, 'ਪੰਜਾਬ ਨੂੰ ਲੰਡਨ-ਪੈਰਿਸ ਨਹੀਂ ਸਗੋਂ ਅਸਲੀ ਪੰਜਾਬ ਬਣਾਉਣਾ ਹੈ'

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News