ਆਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ’ਚ ਘਿਰੇ ਮੰਤਰੀ ਸਰਾਰੀ ’ਤੇ ਹੋ ਸਕਦੀ ਹੈ ਵੱਡੀ ਕਾਰਵਾਈ

Wednesday, Sep 28, 2022 - 06:55 PM (IST)

ਚੰਡੀਗੜ੍ਹ : ਆਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਕੁਰਸੀ ’ਤੇ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮੰਤਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੇ ਜਾਣ ਦੇ ਸੰਕੇਤ ਦਿੱਤੇ ਹਨ। ਦਰਅਸਲ ਮੁੱਖ ਮੰਤਰੀ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡੀਓ ਸੰਬੰਧੀ ਸਵਾਲ ਪੁੱਛਿਆ ਤਾਂ ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਕਾਰਵਾਈ ਜਾਰੀ ਹੈ। ਮੁੱਖ ਮੰਤਰੀ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਸਰਾਰੀ ਨੂੰ ਨੋਟਿਸ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਇਕ ਪ੍ਰਕਿਰਿਆ ਨੂੰ ਅਪਣਾਉਂਦੇ ਹੋਏ ਕਾਰਵਾਈ ਜ਼ਰੂਰ ਹੋਵੇਗੀ।

ਇਹ ਵੀ ਪੜ੍ਹੋ : ਗੈਂਗਸਟਰ ਬੰਬੀਹਾ ਗਰੁੱਪ ਦੀ ਕਬੱਡੀ ਖਿਡਾਰੀਆਂ ਨੂੰ ਵੱਡੀ ਧਮਕੀ, ਜੇ ਨਾ ਹਟੇ ਤਾਂ ਖੁਦ ਹੋਣਗੇ ਆਪਣੀ ਮੌਤ ਦੇ ਜ਼ਿੰਮੇਵਾਰ

ਇਹ ਵੀ ਦੱਸਣਯੋਗ ਹੈ ਕਿ ਫ਼ੌਜਾ ਸਿੰਘ ਸਰਾਰੀ ’ਤੇ ਵੀ ਭ੍ਰਿਸ਼ਟਾਚਰ ਕਰਨ ਦੇ ਕਥਿਤ ਦੋਸ਼ ਲੱਗੇ ਹਨ। ਇਸ ਸੰਬੰਧੀ ਬਕਾਇਦਾ ਇਕ ਆਡੀਓਵੀ ਵਾਇਰਲ ਹੋਈ ਹੈ। ਇਸ ਕਥਿਤ ਆਡੀਓ ’ਚ ਮੰਤਰੀ ਤੇ ਓ. ਐੱਸ. ਡੀ. ਵਿਚਕਾਰ ਗੱਲਬਾਤ ਹੋ ਰਹੀ ਹੈ ਜਿਸ ਵਿਚ ਕਥਿਤ ਤੌਰ ’ਤੇ ਮੰਤਰੀ ਨੂੰ ਓ. ਐੱਸ. ਡੀ. ਚਾਹ ਪਾਣੀ ਪੀਣ ਦੀ ਗੱਲ ਕਰ ਰਿਹਾ ਹੈ। ਇਸ ਆਡੀਓ ’ਚ ਡੀ. ਐੱਫ. ਐੱਸ. ਸੀ ਦਾ ਵੀ ਜ਼ਿਕਰ ਹੈ। ਇਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸਰਾਰੀ ਨੂੰ ਬਕਾਇਦਾ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ, ਸੂਤਰਾਂ ਮੁਤਾਬਕ ਜੇਕਰ ਫ਼ੌਜਾ ਸਿੰਘ ਸਰਾਰੀ ਇਸ ਨੋਟਿਸ ਦਾ ਤਸੱਲੀਬਖ਼ਸ ਜਵਾਬ ਨਹੀਂ ਦਿੰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਵੱਡੀ ਕਾਰਵਾਈ ਹੋ ਸਕਦੀ ਹੈ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦੇ ਹਮਲੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵਿਦੇਸ਼ ਤੋਂ ਸਖ਼ਤ ਜਵਾਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News