ਦੇਸ਼ ਨੂੰ ਆਜ਼ਾਦੀ ਦਿਵਾਉਣ ਤੇ ਭੁੱਖਮਰੀ 'ਚੋਂ ਕੱਢਣ ਲਈ 90 ਫ਼ੀਸਦੀ ਯੋਗਦਾਨ ਪੰਜਾਬੀਆਂ ਦਾ : ਭਗਵੰਤ ਮਾਨ

10/27/2020 12:46:24 PM

ਸੰਗਰੂਰ (ਸਿੰਗਲਾ): ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਲਈ ਮਾਲ ਰੇਲ ਗੱਡੀਆਂ 'ਤੇ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਅਤੇ ਇਕਜੁੱਟਤਾ ਤੋਂ ਬੁਖਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨਾਲ ਬਦਲਾਖੋਰੀ 'ਤੇ ਉਤਰ ਆਏ ਹਨ। ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਬਤੌਰ ਪ੍ਰਧਾਨ ਮੰਤਰੀ ਮੋਦੀ ਆਪਣੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਸ ਲਈ ਭੱਜ ਰਹੇ ਹਨ, ਕਿਉਂਕਿ ਮੋਦੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਜ਼ਿਆਦਾ ਪਿਆਰੇ ਹਨ।ਇਹੋ ਕਾਰਣ ਹੈ ਜਦ ਪੰਜਾਬ ਦੇ ਕਿਸਾਨਾਂ ਨੇ ਮਾਲ ਗੱਡੀਆਂ ਦੀ ਆਵਾਜਾਈ ਰੇਲ ਲਾਈਨਾਂ ਖ਼ਾਲੀ ਕਰ ਦਿੱਤੀਆਂ ਤਾਂ ਮੋਦੀ ਨੇ ਸਭ ਤੋਂ ਪਹਿਲਾਂ ਮੋਗਾ ਸਥਿਤ ਅੰਡਾਨੀਆਂ ਦੇ ਸਾਇਲੋ ਲਈ ਮਾਲ ਗੱਡੀ ਭੇਜ ਦਿੱਤੀ।ਇਹ ਕਿਸਾਨਾਂ ਨੂੰ ਭੜਕਾ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ,ਜਿਸ ਬਾਰੇ ਪੂਰੇ ਪੰਜਾਬ ਨੂੰ ਸੁਚੇਤ ਰਹਿਣਾ ਪਵੇਗਾ।

ਉਨ੍ਹਾਂ ਕਿਹਾ ਕਿ ਸ਼ਰਤਾਂ ਸਹਿਤ ਮਾਲ ਗੱਡੀਆਂ ਰੋਕ ਕੇ ਪੰਜਾਬ ਨੂੰ ਆਰਥਿਕ ਤੌਰ 'ਤੇ ਤੋੜਨ ਅਤੇ ਭੁੱਖੇ ਮਾਰਨ ਦੀ ਬਦਲੇਖ਼ੋਰ ਸੋਚ ਰੱਖਣ ਵਾਲੇ ਪ੍ਰਧਾਨ ਮੰਤਰੀ ਨੂੰ ਇਲਮ ਹੋਣਾ ਚਾਹੀਦਾ ਹੈ ਕਿ ਪੰਜਾਬ ਤੋਂ ਬਗੈਰ, ਜੈ ਜਵਾਨ ਅਤੇ ਜੈ ਕਿਸਾਨ, ਨਾਅਰੇ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਦੇਸ਼ ਨੂੰ ਆਜ਼ਾਦੀ ਦਿਵਾਉਣ ਅਤੇ ਭੁੱਖਮਰੀ 'ਚੋਂ ਕੱਢਣ ਲਈ ਸਭ ਤੋਂ ਵੱਧ 90 ਫ਼ੀਸਦੀ ਯੋਗਦਾਨ ਪੰਜਾਬੀਆਂ ਦਾ ਹੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਯੂਰੀਆ, ਕੋਇਲਾ, ਬਿਜਲੀ ਅਤੇ ਵਪਾਰ ਦੇ ਹਵਾਲੇ ਦੇ ਕੇ ਕਿਸਾਨਾਂ ਨੂੰ ਅਪੀਲਾਂ ਕਰਨ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਦੀ ਗੱਲ ਕਰਨ।


Shyna

Content Editor

Related News