CM ਮਾਨ ਨੇ ਖ਼ੁਸ਼ ਕੀਤੇ ਪੰਜਾਬ ਵਾਸੀ, ਅੱਜ ਤੋਂ ਹਰ ਪਰਿਵਾਰ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

07/01/2022 11:12:21 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਮਤਲਬ ਕਿ 1 ਜੁਲਾਈ ਤੋਂ ਸੂਬੇ ਦੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ ਅਤੇ ਇਹ ਵਾਅਦੇ ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ।

ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ 'ਚ 'ਮਾਨਸੂਨ' ਦੀ ਧਮਾਕੇਦਾਰ ਐਂਟਰੀ, ਅਜੇ ਪੈਂਦਾ ਰਹੇਗਾ ਮੀਂਹ

ਉਨ੍ਹਾਂ ਨੇ ਕਿਹਾ ਕਿ ਹੁਣ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ 'ਚ ਨਵੀਂ ਪਿਰਤ ਪਾ ਚੁੱਕੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀਆਂ ਨਾਲ ਕੀਤੀ ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਤੋਂ ਪੂਰੇ ਪੰਜਾਬ 'ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।

ਇਹ ਵੀ ਪੜ੍ਹੋ : PSEB 10ਵੀਂ ਤੇ CBSE ਦੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਜਾਰੀ ਹੋਣਗੇ ਨਤੀਜੇ

ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵੀ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਹਰ ਪੰਜਾਬੀ ਪਰਿਵਾਰ ਨੂੰ ਇਕ ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਉਨ੍ਹਾਂ ਨੇ ਕਿਹਾ ਸੀ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਸੀ, ਜਿਸ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦੀਨਾਨਗਰ ਤੋਂ ਵੱਡੀ ਖ਼ਬਰ : ਪੁਲਸ ਨੇ ਫੜ੍ਹੀ 80 ਕਰੋੜ ਦੀ ਹੈਰੋਇਨ, 4 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita