CM ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ, ਅਮਿਤ ਸ਼ਾਹ ਨਾਲ ਅਹਿਮ ਮੁੱਦਿਆਂ 'ਤੇ ਕਰਨਗੇ ਗਲੱਬਾਤ

05/19/2022 1:06:26 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਦੌਰੇ 'ਤੇ ਜਾਣਗੇ। ਉਨ੍ਹਾਂ ਵੱਲੋਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਅੱਗੇ ਰੱਖਿਆ ਜਾਵੇਗਾ। ਦੱਸਣਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀ ਸਰਹੱਦ 'ਤੇ ਕਿਸਾਨਾਂ ਵੱਲੋਂ ਲਾਇਆ ਧਰਨਾ ਮੁੱਖ ਮੰਤਰੀ ਨੇ ਬੀਤੇ ਦਿਨ ਖ਼ਤਮ ਕਰਵਾ ਦਿੱਤਾ ਸੀ।

ਇਹ ਵੀ ਪੜ੍ਹੋ : ਸਮਰਾਲਾ 'ਚ ਰਾਤ ਦੇ ਹਨ੍ਹੇਰੇ ਦੌਰਾਨ ਵੱਡੀ ਵਾਰਦਾਤ, ਸ਼ਰਾਬ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ

ਉਨ੍ਹਾਂ ਨੇ ਕਿਸਾਨਾਂ ਦੀਆਂ ਬਹੁਤੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਬਾਕੀ ਮੰਗਾਂ ਲਈ ਉਹ ਕੇਂਦਰ ਸਰਕਾਰ ਨਾਲ ਖ਼ੁਦ ਗੱਲ ਕਰਨ। ਇਸੇ ਲਈ ਭਗਵੰਤ ਮਾਨ ਅੱਜ ਦਿੱਲੀ ਜਾ ਰਹੇ ਹਨ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਦਿੱਤੀ ਸਖ਼ਤ ਚਿਤਾਵਨੀ

ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਭਗਵੰਤ ਮਾਨ ਵੱਲੋਂ ਬਾਸਮਤੀ 'ਤੇ ਤੁਰੰਤ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਨ ਲਈ ਜ਼ੋਰ ਪਾਇਆ ਜਾਵੇਗਾ। ਇਸ ਤੋਂ ਇਲਾਵਾ ਭਗਵੰਤ ਮਾਨ ਵੱਲੋਂ ਕੇਂਦਰੀ ਮੰਤਰੀ ਅੱਗੇ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਦਾ ਮੁੱਦਾ ਵੀ ਚੁੱਕਿਆ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News