CM ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ

Tuesday, Apr 25, 2023 - 10:16 PM (IST)

CM ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ. ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਇਹ ਵੀ ਪੜ੍ਹੋ : ਪਿੰਡ ਦੇ ਸਰਪੰਚ ਤੋਂ ਲੈ ਕੇ 5 ਵਾਰ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ 'ਤੇ ਝਾਤ

PunjabKesari

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ. ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਬਾਦਲ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News