ਪੰਜਾਬ ’ਚ ਫਰੀ ਬਿਜਲੀ ਨੂੰ ਲੈ ਕੇ ਮੁੱਖ ਮੰਤਰੀ ਨੇ ਲਾਈਵ ਹੋ ਕੇ ਆਖੀਆਂ ਇਹ ਗੱਲਾਂ

Sunday, Jul 02, 2023 - 06:43 PM (IST)

ਪੰਜਾਬ ’ਚ ਫਰੀ ਬਿਜਲੀ ਨੂੰ ਲੈ ਕੇ ਮੁੱਖ ਮੰਤਰੀ ਨੇ ਲਾਈਵ ਹੋ ਕੇ ਆਖੀਆਂ ਇਹ ਗੱਲਾਂ

ਚੰਡੀਗੜ੍ਹ : ਪੰਜਾਬ ਵਿਚ ਮੁਫਤ ਬਿਜਲੀ ਨੂੰ ਇਕ ਸਾਲ ਪੂਰਾ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਪੰਜਾਬ ਵਿਚ 1 ਜੁਲਾਈ 2022 ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਫਰੀ ਬਿਜਲੀ ਦੇ ਐਲਾਨ ਨਾਲ ਸਿਰਫ ਘਰੇਲੂ ਖਪਤਕਾਰਾਂ ਨੂੰ ਹੀ ਨਹੀਂ ਸਗੋਂ ਖੇਤੀਬਾੜੀ ਸੈਕਟਰ ਨੂੰ ਵੀ ਵੱਡਾ ਫਾਇਦਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਰਜ਼ਾ ਚੁੱਕ ਕੇ ਕੋਈ ਕੰਮ ਨਹੀਂ ਕਰ ਰਹੀ ਹੈ, ਸਗੋਂ  ਭ੍ਰਿਸ਼ਟਾਚਾਰ ਰੋਕ ਕੇ ਅਤੇ ਰੈਵੇਨਿਊ ਦੇ ਹੋਰ ਸਾਧਨ ਪੈਦਾ ਕਰਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਫਰੀ ਬਿਜਲੀ ਨਾਲ 90 ਫੀਸਦੀ ਘਰਾਂ ਨੂੰ ਫਾਇਦਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗਰਮੀ ਦੇ ਇਨ੍ਹਾਂ ਮਹੀਨਿਆਂ ਦੌਰਾਨ ਪਹਿਲਾਂ ਹੁਕਮ ਜਾਰੀ ਹੁੰਦੇ ਸਨ ਕਿ ਅਸੀਂ ਖੇਤੀ ਸੈਕਟਰ ਨੂੰ ਬਿਜਲੀ ਦੇਣੀ ਹੈ, ਇਸ ਲਈ ਫੈਕਟਰੀਆਂ ਕੁੱਝ ਦਿਨਾਂ ਲਈ ਬੰਦ ਕਰ ਦਿੱਤੀਆਂ ਜਾਣ ਪਰ ਇਸ ਵਾਰ ਅਜਿਹਾ ਕੋਈ ਹੁਕਮ ਲਾਗੂ ਨਹੀਂ ਹੋਇਆ। 

ਇਹ ਵੀ ਪੜ੍ਹੋ : ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ

ਕਮੀਸ਼ਨ ਦੇ ਚੱਕਰ ਵਿਚ ਪਛਵਾੜਾ ਕੋਲਾ ਮਾਈਨ ਬੰਦ ਕਰ ਦਿੱਤੀ ਗਈ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਚਲਵਾਇਆ ਹੈ। ਇਸ ਸਮੇਂ ਪੰਜਾਬ ਕੋਲ 43 ਦਿਨ ਦੇ ਕੋਲੇ ਦਾ ਸਟਾਕ ਹੈ, ਕੋਲੇ ਵਿਚ ਪੰਜਾਬ ਸਰਪਲਸ ਹੋ ਗਿਆ ਹੈ। ਇਸ ਤੋਂ ਇਲਾਵਾ ਸੋਲਰ ਐਨਰਜੀ ਵੱਲ ਵੀ ਪੰਜਾਬ ਕਦਮ ਪੁੱਟ ਰਿਹਾ ਹੈ। ਇਸ ਲਈ ਆਉਣ ਵਾਲੇ ਦਿਨਾਂ ਦੌਰਾਨ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਜਿਸ ਲਈ ਜਲਦੀ ਹੀ ਵੇਰਵੇ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਬਿਜਲੀ ਸਰਪਲਸ ਸੂਬਾ ਬਣਾਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਘਾਟੇ ਵਿਚ ਚੱਲ ਰਹੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਚਲਾਵੇਗੀ। ਅੱਜ ਫਰੀ ਬਿਜਲੀ ਨੂੰ ਪੂਰਾ ਸਾਲ ਹੋ ਗਿਆ ਹੈ ਜੋ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਫਰੀ ਬਿਜਲੀ ਲਈ ਕਿਸੇ ਤਰ੍ਹਾਂ ਦੇ ਕਾਰਡ ਦੀ ਕੋਈ ਸ਼ਰਤ ਨਹੀਂ ਰੱਖੀ ਗਈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਸਖ਼ਤ ਕਦਮ, ਜਾਰੀ ਕੀਤੇ ਇਹ ਹੁਕਮ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਕੇ ਰਹਾਂਗੇ। ਲੋਕ ਸਹਿਯੋਗ ਕਰਨ ਅਸੀਂ ਇਸੇ ਤਰ੍ਹਾਂ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਲੈ ਕੇ ਜਾਵਾਂਗੇ। ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਪੰਜਾਬ ਵਿਚ 14 ਲੱਖ ਤੋਂ ਵੱਧ ਟਿਊਬਵੈੱਲ ਹਨ, ਜੇ ਨਹਿਰੀ ਪਾਣੀ ਖੇਤਾਂ ਤੱਕ ਪੁਹੰਚੇਗਾ ਤਾਂ ਟਿਊਬਵਲ ਘੱਟ ਚਲਾਉਣੇ ਪੈਣਗੇ, ਜਿਸ ਨਾਲ ਹੋਰ ਫਾਇਦਾ ਹੋਵੇਗਾ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਦਲ ਜਾਣਗੇ ਇਹ ਨਿਯਮ, ਸਖ਼ਤੀ ਦੇ ਨਾਲ ਹੋਣਗੇ ਭਾਰੀ ਜੁਰਮਾਨੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
 


author

Gurminder Singh

Content Editor

Related News