ਮੂਸੇਵਾਲਾ ਦੇ ਕਾਤਲਾਂ ਦੇ ਐਨਕਾਊਂਟਰ ਮਗਰੋਂ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚਿਤਾਵਨੀ

Thursday, Jul 21, 2022 - 05:47 PM (IST)

ਮੂਸੇਵਾਲਾ ਦੇ ਕਾਤਲਾਂ ਦੇ ਐਨਕਾਊਂਟਰ ਮਗਰੋਂ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚਿਤਾਵਨੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸ਼ਾਰਪ ਸ਼ੂਟਰਾਂ ਵਿੱਚੋਂ 2 ਗੈਂਗਸਟਰਾਂ ਦੇ ਐਨਕਾਊਂਟਰ 'ਤੇ ਪੰਜਾਬ ਪੁਲਸ ਨੂੰ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਚੋਣ ਪ੍ਰਚਾਰ ਦੌਰਾਨ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਵੀ ਖ਼ਾਤਮਾ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਇਹ ਗੈਂਗਸਟਰ ਪਿਛਲੀਆਂ ਸਰਕਾਰਾਂ ਦੇ ਪਾਲੇ ਹੋਏ ਹਨ, ਜੋ ਕਿ ਜੇਲ੍ਹਾਂ 'ਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਸਨ ਅਤੇ ਇਨ੍ਹਾਂ ਦੇ ਸਾਥੀ ਬਾਹਰ ਬੈਠੇ ਇਨ੍ਹਾਂ ਦੀ ਸਹਾਇਤਾ ਕਰਦੇ ਸਨ। ਮਾਨ ਨੇ ਕਿਹਾ ਕਿ ਉਨ੍ਹਾਂ ਗੈਂਗਸਟਰਾਂ ਖ਼ਿਲਾਫ਼ ਸਰਕਾਰ ਨੇ ਮੁਹਿੰਮ ਸ਼ੁਰੂ ਕੀਤੀ ਸੀ , ਜਿਸ ਦੇ ਮੱਦੇਨਜ਼ਰ ਸਾਡੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ।  

ਇਹ ਵੀ ਪੜ੍ਹੋ- ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆਏ ਫੋਨ, ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਮੁੱਖ ਮੰਤਰੀ ਮਾਨ ਕਿਹਾ ਕਿ ਸਾਡੇ ਕੋਲ ਪੰਜਾਬ ਪੁਲਸ ਬਹੁਤ ਨਫਰੀ ਹੈ ਅਤੇ ਉਹ ਦਲੇਰ ਵੀ ਹੈ। ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਸ਼ਾਰਪ ਸ਼ੂਟਰਾਂ ਨੂੰ ਟਰੇਸ ਕਰਕੇ ਉਨ੍ਹਾਂ ਦਾ ਪਿੱਛਾ ਕੀਤਾ। ਮਾਨ ਨੇ ਕਿਹਾ ਕਿ ਬੇਸ਼ੱਕ ਇਸ ਵਿੱਚ ਥੋੜਾ ਸਮਾਂ ਲੱਗ ਗਿਆ ਪਰ ਪੁਲਸ ਨੇ ਬੜੀ ਬਹਾਦਰੀ ਨਾਲ ਦੋਵੇਂ ਗੈਂਗਸਟਰਾਂ ਨੂੰ ਢੇਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਗੈਂਗਸਟਰਾਂ ਨੂੰ ਸਿਰੰਡਰ ਕਰਨ ਲਈ ਵੀ ਕਿਹਾ ਗਿਆ ਸੀ ਪਰ ਉਨ੍ਹਾਂ ਵੱਲੋਂ ਗੱਲ ਨਾ ਮੰਨ ਕੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ ਸੀ , ਜਿਸ ਕਾਰਨ ਪੁਲਸ ਨੇ ਵੀ ਜਵਾਬੀ ਫਾਇਰ ਕੀਤੇ। ਮਾਨ ਨੇ ਕਿਹਾ ਕਿ ਗੈਂਗਸਟਰਾਂ ਵੱਲੋਂ ਲਗਾਤਾਰ ਫਾਈਰਿੰਗ ਤੋਂ ਬਾਅਦ ਵੀ ਪੁਲਸ ਨੇ ਉਨ੍ਹਾਂ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਮਾਰ ਮੁਕਾਇਆ।

ਇਹ ਵੀ ਪੜ੍ਹੋ- ਮਜੀਠਾ ਪੁਲਸ ਨੇ 24 ਘੰਟਿਆਂ ’ਚ ਸੁਲਝਾਈ 16 ਸਾਲਾ ਨੌਜਵਾਨ ਦੇ ਕਤਲ ਦੀ ਗੁੱਥੀ, 4 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ਨੂੰ ਵਧ ਗਿਣਤੀ 'ਚ ਵੋਟਾਂ ਦੇ ਕੇ ਜਿਤਿਆ ਹੈ , ਇਸ ਲਈ ਸਾਡੀ ਸਰਕਾਰ ਪੰਜਾਬੀਆਂ ਨੂੰ ਯਕੀਨ ਦਵਾਉਂਦੇ ਹਾਂ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਂਗਾ। ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਕ ਵੀ ਗੈਂਗਸਟਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਦੇ ਪੌਣੇ 3 ਕਰੋੜ ਲੋਕਾਂ ਦੀ ਸੁਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰੇ ਦੀ ਜ਼ਿੰਮੇਵਾਰੀ ਮੇਰੀ ਹੈ। ਮਾਨ ਨੇ ਪੰਜਾਬੀਆਂ ਨੂੰ ਯਕੀਨ ਰੱਖਣ ਅਤੇ ਸਮਰਥਣ ਦੇਣ ਦੀ ਅਪੀਲ ਕੀਤਾ ਅਤੇ ਕਿਹਾ ਕਿ ਇਨ੍ਹਾਂ ਸਭ ਚੀਜ਼ਾਂ ਨੂੰ ਟਾਈਮ ਲੱਗੇਗਾ ਪਰ ਅਸੀਂ ਕੱਚੇ ਪੈਰੀ ਕੰਮ ਨਹੀਂ ਕਰਦੇ। ਇਸ ਤੋਂ ਇਲਾਵਾ ਮਾਨ ਨੇ ਗੈਂਗਸਟਰਾਂ ਨੂੰ ਢੇਰੀ ਕਰਨ ਵਾਲੀ ਪੁਲਸ ਅਤੇ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਬਾਕੀ ਘਰਾਂ ਦੇ ਚਿਰਾਗ ਬੁੱਝਣ ਤੋਂ ਬਚਾ ਲਏ ਹਨ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Simran Bhutto

Content Editor

Related News