'ਦਿਨ ਸ਼ਗਨਾਂ ਦਾ ਚੜ੍ਹਿਆ', CM ਭਗਵੰਤ ਮਾਨ ਦੇ ਵਿਆਹ ’ਚ ਪਿਤਾ ਦੀਆਂ ਰਸਮਾਂ ਨਿਭਾਉਣਗੇ ਅਰਵਿੰਦ ਕੇਜਰੀਵਾਲ

Thursday, Jul 07, 2022 - 11:30 AM (IST)

'ਦਿਨ ਸ਼ਗਨਾਂ ਦਾ ਚੜ੍ਹਿਆ', CM ਭਗਵੰਤ ਮਾਨ ਦੇ ਵਿਆਹ ’ਚ ਪਿਤਾ ਦੀਆਂ ਰਸਮਾਂ ਨਿਭਾਉਣਗੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ — ਪੰਜਾਬ ਦੇ ਮੁੱਖ ਮੰਤਰੀ ਅੱਜ ਚੰਡੀਗੜ੍ਹ ਵਿਖੇ ਡਾ. ਗੁਰਪ੍ਰੀਤ ਕੌਰ ਦੇ ਨਾਲ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਬੇਸ਼ੱਕ ਇਹ ਵਿਆਹ ਸਾਦਾ ਰੱਖਿਆ ਗਿਆ ਹੈ ਪਰ ਇਸ ਵਿਆਹ ’ਚ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰ ਵੱਲੋਂ ਕਰੀਬ 20-20 ਲੋਕ ਸ਼ਾਮਲ ਹੋ ਰਹੇ ਹਨ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਰਾਘਵ ਚੱਢਾ ਨੂੰ ਵਿਆਹ ਦੇ ਕਾਰਜਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਫਰਜ਼ੀ ਟਰੈਵਲ ਏਜੰਸੀਆਂ ਦਾ ਪਰਦਾਫਾਸ਼, 536 ਪਾਸਪੋਰਟਾਂ ਸਣੇ ਫੜੇ ਮੁਲਜ਼ਮ

PunjabKesari

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ  ਭਗਵੰਤ ਮਾਨ ਦੇ ਵਿਆਹ ’ਚ ਅਰਵਿੰਦ ਕੇਜਰੀਵਾਲ ਵਿਆਹ ਦੀਆਂ ਰਸਮਾਂ ਨਿਭਾਉਂਦੇ ਨਜ਼ਰ ਆਉਣਗੇ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦੇ ਵਿਆਹ ’ਚ ਉਨ੍ਹਾਂ ਦੇ ਪਿਤਾ ਦੀਆਂ ਰਸਮਾਂ ਨਿਭਾਉਣਗੇ। ਇਥੇ ਦੱਸਣਯੋਗ ਹੈ ਕਿ ਭਗਵੰਤ ਮਾਨ ਦੇ ਪਿਤਾ ਪੇਸ਼ੇ ਵਜੋਂ ਅਧਿਆਪਕ ਸਨ। ਪਰਿਵਾਰ ਸਮੇਤ ਕੇਜਰੀਵਾਲ ਭਗਵੰਤ ਮਾਨ ਦੇ ਵਿਆਹ ’ਚ ਸ਼ਾਮਲ ਹੋ ਰਹੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਥੋੜ੍ਹੀ ਦੇਰ 'ਚ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਚੰਡੀਗੜ੍ਹ ਪਹੁੰਚ ਜਾਣਗੇ ਅਤੇ ਸਿੱਧਾ ਮੁੱਖ ਮੰਤਰੀ ਰਿਹਾਇਸ਼ 'ਤੇ ਹੀ ਜਾਣਗੇ।

ਇਹ ਵੀ ਪੜ੍ਹੋ: ਜਲੰਧਰ ਦੇ ਸੈਂਟਰਲ ਟਾਊਨ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਲੁੱਟੀ 10 ਲੱਖ ਦੀ ਨਕਦੀ

ਲਾਵਾਂ ਲੈਣ ਤੋਂ ਪਹਿਲਾਂ ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ’ਤੇ ਪਹਿਲੀ ਤਸਵੀਰ ਕੀਤੀ ਸਾਂਝੀ 

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਸਥਿਤ ਸੈਕਟਰ-8 ਦੇ ਗੁਰਦੁਆਰਾ ਸਾਹਿਬ 'ਚ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਲਾਵਾਂ ਲੈਣਗੇ। ਇਸ ਦੌਰਾਨ ਮੁੱਖ ਮੰਤਰੀ ਮਾਨ ਦੀ ਹੋਣ ਵਾਲੀ ਲਾੜੀ ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ 'ਤੇ ਟਵੀਟ ਰਾਹੀਂ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਉਹ ਬੇਹੱਦ ਸੁੰਦਰ ਲੱਗ ਰਹੇ ਹਨ। ਉਨ੍ਹਾਂ ਨੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ, 'ਦਿਨ ਸ਼ਗਨਾਂ ਦਾ ਚੜ੍ਹਿਆ'।

PunjabKesari

ਦੱਸਣਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਇਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਪਿਤਾ ਕਿਸਾਨ ਹਨ, ਜਿਨ੍ਹਾਂ ਦੀਆਂ 3 ਧੀਆਂ ਹਨ। ਡਾ. ਗੁਰਪ੍ਰੀਤ ਕੌਰ 3 ਭੈਣਾਂ 'ਚੋਂ ਸਭ ਤੋਂ ਛੋਟੇ ਹਨ। ਗੁਰਪ੍ਰੀਤ ਕੌਰ ਦੀ ਵੱਡੀ ਭੈਣ ਨੀਰੂ ਦਾ ਵਿਆਹ ਅਮਰੀਕਾ 'ਚ ਹੋਇਆ ਹੈ। ਦੂਜੀ ਭੈਣ ਜੱਗੂ ਆਸਟ੍ਰੇਲੀਆ 'ਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ। ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਦਾ ਰਿਸ਼ਤਾ ਭਗਵੰਤ ਮਾਨ ਦੇ ਮਾਤਾ ਅਤੇ ਭੈਣ ਨੇ ਤੈਅ ਕੀਤਾ ਹੈ। ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਜਲਦ ਦੁਬਾਰਾ ਵਿਆਹ ਹੋ ਜਾਵੇ।

PunjabKesari

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਹਸਪਤਾਲ ’ਚ ਭਿੜੀਆਂ ਦੋ ਧਿਰਾਂ, ਚੱਲੀਆਂ ਕੁਰਸੀਆਂ ਤੇ ਡਾਂਗਾਂ, ਵੀਡੀਓ ਵਾਇਰਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

shivani attri

Content Editor

Related News