ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ, 5 ਮੰਤਰੀਆਂ ਨੇ ਪੇਸ਼ ਕੀਤਾ ਰਿਪੋਰਟ ਕਾਰਡ

Tuesday, Aug 16, 2022 - 02:08 PM (IST)

ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ, 5 ਮੰਤਰੀਆਂ ਨੇ ਪੇਸ਼ ਕੀਤਾ ਰਿਪੋਰਟ ਕਾਰਡ

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ ਮੌਕੇ ਸਰਕਾਰ ਦੇ 5 ਮੰਤਰੀਆਂ ਵੱਲੋਂ ਸਾਂਝੇ ਤੌਰ 'ਤੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਨ੍ਹਾਂ ਮੰਤਰੀਆਂ 'ਚ ਹਰਪਾਲ ਚੀਮਾ, ਹਰਭਜਨ ਸਿੰਘ, ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਚੇਤਨ ਸਿੰਘ ਜੌੜਾਮਾਜਰਾ ਸ਼ਾਮਲ ਹਨ। ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਦੇ ਹੱਕਾਂ ਲਈ ਵੱਡੇ ਫ਼ੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਲਈ 5341 ਕਰੋੜ ਰੁਪਏ ਜਾਰੀ ਕਰ ਚੁੱਕੇ ਹਾਂ।

ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ

ਉਨ੍ਹਾਂ ਕਿਹਾ ਕਿ 12,339 ਕਰੋੜ ਦਾ ਕਰਜ਼ਾ ਪੰਜਾਬ ਸਰਕਾਰ ਨੇ ਮੋੜਿਆ ਹੈ। ਉਨ੍ਹਾਂ ਦੱਸਿਆ ਕਿ ਬਜਟ ਦੇ ਟਾਰਗੇਟ 5 ਮਹੀਨੇ 'ਚ ਪੂਰੇ ਕੀਤੇ ਗਏ ਹਨ। ਹਰਪਾਲ ਚੀਮਾ ਨੇ ਕਿਹਾ ਕਿ 703 ਕਰੋੜ ਰੁਪਏ ਕੇਂਦਰ ਦੀਆਂ ਯੋਜਨਾਵਾਂ ਤੋਂ ਮਿਲੇ ਹਨ ਅਤੇ 10,739 ਦਾ 5 ਮਹੀਨਿਆਂ ਦੌਰਾਨ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜੀ. ਐੱਸ. ਟੀ. ਕੁਲੈਕਸ਼ਨ 'ਚ 24.15 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਕੋ-ਆਪਰੇਟਿਵ ਬੈਂਕਾਂ ਜ਼ਰੀਏ ਗੰਨੇ ਦਾ 200 ਕਰੋੜ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਸਾਬਕਾ CM ਚੰਨੀ ਨੂੰ ਦੱਸਿਆ 'ਛੱਲਾ', ਬੋਲੇ-ਪਤਾ ਨੀ ਕਿੱਥੇ ਦਿਲ ਲਾ ਕੇ ਬਹਿ ਗਿਆ ਭਾਊ

ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਅਗਲੇ 5 ਸਾਲਾਂ ਤੱਕ ਹਰੇਕ ਜ਼ਿਲ੍ਹੇ ਨੂੰ ਇਕ ਹਸਪਤਾਲ ਮਿਲੇਗਾ। ਉਨ੍ਹਾਂ ਕਿਹਾ ਕਿ 2 ਮੈਡੀਕਲ ਕਾਲਜ ਲਈ ਕੇਂਦਰ ਸਰਕਾਰ ਤੋਂ ਫੰਡ ਪ੍ਰਾਪਤ ਹੋਇਆ ਹੈ। । ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਕਪੂਰਥਲਾ-ਹੁਸ਼ਿਆਰਪੁਰ ਲਈ ਨਵੇਂ ਮੈਡੀਕਲ ਕਾਲਜਾਂ ਵਾਸਤੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ 'ਤੇ 75 ਮੁਹੱਲਾ ਕਲੀਨਿਕਾਂ ਦਾ ਟੀਚਾ ਸੀ, ਜਿਨ੍ਹਾਂ ਨੂੰ 100 ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਮੈਰੀਟੋਰੀਅਸ ਸਕੂਲ 'ਚ ਦਾਖ਼ਲੇ ਲਈ ਲੱਗੀ ਭੀੜ, 485 ਵਿਦਿਆਰਥੀਆਂ ਨੇ ਲਿਆ ਦਾਖ਼ਲਾ

ਹਰਜੋਤ ਬੈਂਸ ਨੇ ਕਿਹਾ ਕਿ ਪਹਿਲਾਂ ਪੰਜਾਬ ਦੀਆਂ ਜੇਲ੍ਹਾਂ 'ਚ ਯੂ. ਪੀ. ਦੇ ਗੈਂਗਸਟਰਾਂ ਨੂੰ ਰੱਖਿਆ ਗਿਆ ਸੀ ਅਤੇ ਉਹ ਪਿੱਜ਼ਾ ਦੀਆਂ ਤਸਵੀਰਾਂ ਪਾਉਂਦੇ ਸਨ ਪਰ ਹੁਣ ਜੇਲ੍ਹਾਂ 'ਚ ਸਖ਼ਤ ਨਿਯਮ ਲਾਗੂ ਕੀਤੇ ਗਏ ਹਨ ਅਤੇ ਗੈਂਗਸਟਰਾਂ 'ਤੇ ਠੱਲ੍ਹ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਜੇਲ੍ਹ 'ਚੋਂ ਹੁਣ ਮੋਬਾਇਲ ਫੜ੍ਹਿਆ ਗਿਆ, ਉਸ ਅਫ਼ਸਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਹਰਜੋਤ ਬੈਂਸ ਨੇ ਕਿਹਾ ਕਿ ਜੋ ਕੈਦੀ ਪੜ੍ਹਨ ਦੇ ਇੱਛੁਕ ਹਨ, ਉਨ੍ਹਾਂ ਨੂੰ ਪੜ੍ਹਾਈ ਕਰਵਾਈ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News