ਭਗਵੰਤ ਮਾਨ ਸਰਕਾਰ ਦੀ ਕੈਬਨਿਟ ਬੈਠਕ ਅੱਜ, ਪੰਜਾਬੀਆਂ ਲਈ ਹੋ ਸਕਦੇ ਨੇ ਵੱਡੇ ਐਲਾਨ
Thursday, Mar 31, 2022 - 10:38 AM (IST)

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਬੈਠਕ ਵੀਰਵਾਰ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਅਹਿਮ ਮੁੱਦਿਆਂ 'ਤੇ ਸਰਕਾਰ ਦੀ ਨਜ਼ਰ ਰਹੇਗੀ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸੰਗਰੂਰ 'ਚ ਧਰਨਾ ਦੇ ਰਹੇ ਪੁਲਸ ਭਰਤੀ ਦੇ ਬੇਰੁਜ਼ਗਾਰਾਂ 'ਤੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸੂਬੇ 'ਚ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਤੇ ਵੀ ਸਰਕਾਰ ਦੀ ਨਜ਼ਰ ਰਹੇਗੀ ਅਤੇ ਇਸ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤ 'ਚ ਹੁਣ ਤੱਕ ਕਈ ਵੱਡੇ ਫ਼ੈਸਲੇ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਰਿਸ਼ਤਿਆਂ ਦਾ ਘਾਣ : ਕਲਯੁਗੀ ਪਿਓ ਨੇ ਮਾਸੂਮ ਧੀ ਨਾਲ ਜੋ ਕਾਰਾ ਕੀਤਾ, ਇਕ ਵਾਰ ਵੀ ਨਾ ਕੰਬਿਆ ਦਿਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ