ਪੰਜਾਬ ਸਰਕਾਰ ਦਾ ਇਨ੍ਹਾਂ ਪਿੰਡਾਂ ਲਈ ਵੱਡਾ ਤੋਹਫ਼ਾ, ਸ਼ੁਰੂ ਹੋਣ ਜਾ ਰਿਹੈ ਕਰੋੜਾਂ ਦੀ ਲਾਗਤ ਦਾ...
Wednesday, Oct 22, 2025 - 06:47 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਦੇਸ਼ ਵਾਸੀਆਂ ਨੂੰ ਸ਼ਿਲਪਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦਿਹਾੜੇ ਦੀ ਵਧਾਈ ਦਿੱਤੀ ਹੈ। ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ। ਬਾਬਾ ਵਿਸ਼ਵਕਰਮਾ ਜੀ ਨੇ ਕਿਰਤੀਆਂ ਅਤੇ ਸ਼ਿਲਪਕਾਰਾ ਨੂੰ ਨਵੀ ਸੇਧ ਦਿੱਤੀ ਹੈ।
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਨੂੰ ਜਾਰੀ ਸੰਦੇਸ਼ ਵਿਚ ਕਿਹਾ ਹੈ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਲਈ ਵੱਖ-ਵੱਖ ਸੂਬਿਆਂ, ਮੁੱਖ ਮੰਤਰੀਆਂ, ਦੇਸ਼ ਦੀਆਂ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ, ਬੁੱਧੀਜੀਵੀਆਂ ਨੂੰ ਸੱਦਾ ਦੇਣ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨੌਵੇ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਆਯੋਜਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆ ਸ਼ੁਰੂ ਹੋ ਗਈਆਂ ਹਨ।
ਕੈਬਨਿਟ ਮੰਤਰੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਮਾਨ ਸਰਕਾਰ ਵੱਲੋਂ ਹਲਕੇ ਦੇ ਕਈ ਅਣਗੌਲੇ ਪਿੰਡਾਂ ਲਈ ਵੱਡੇ ਪ੍ਰਾਜੈਕਟ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਰਸਾ ਨੰਗਲ, ਮਾਜਰੀ,ਆਲੋਵਾਲ, ਅਵਾਨਕੋਟ, ਹਿੰਮਤਪੁਰ, ਖਰੋਟਾ ਅਤੇ ਆਸਪੁਰ ਵਰਗੇ ਪਿੰਡ ਕਈ ਸਾਲਾਂ ਤੋਂ ਵਿਕਾਸ ਤੋਂ ਅਣਗੌਲੇ ਸਨ, ਹੁਣ ਮਾਨ ਸਰਕਾਰ ਨੇ ਇਨ੍ਹਾਂ ਪਿੰਡਾਂ ਦੀ ਤਕਦੀਰ ਅਤੇ ਤਸਵੀਰ ਬਦਲਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਰਾਣੇ ਨਹਿਰ ’ਤੇ ਨਵਾਂ ਪੁਲ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜਿਸ ਨਾਲ ਇਲਾਕੇ ਵਿਚ ਆਵਾਜਾਈ ਸੁਚੱਜੀ ਹੋਵੇਗੀ ਅਤੇ ਉਦਯੋਗ ਤੇ ਵਪਾਰ ਨੂੰ ਨਵੀਂ ਰਫ਼ਤਾਰ ਮਿਲੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਸਰਦੀਆਂ ਦੀ ਦਸਤਕ! ਪੜ੍ਹੋ 26 ਤਾਰੀਖ਼ ਤੱਕ ਮੌਸਮ ਦੀ Latest ਅਪਡੇਟ, ਅਗਲੇ ਦਿਨਾਂ ਦੌਰਾਨ...
ਬੈਂਸ ਨੇ ਦੱਸਿਆ ਕਿ ਇਸ ਤੋਂ ਇਲਾਵਾ ਘਨੌਲੀ ਤੋਂ ਮਾਜਰੀ, ਆਲੋਵਾਲ, ਅਵਾਨਕੋਟ, ਹਿੰਮਤਪੁਰ, ਖਰੋਟਾ ਅਤੇ ਬੜਾ ਪਿੰਡ ਤੱਕ ਜਾਣ ਵਾਲੀ ਸੜਕ ਦੀ 18 ਫੁੱਟ ਚੌੜਾਈ ਨਾਲ ਵਾਈਟਨਿੰਗ ਦਾ ਕੰਮ 9.25 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸੜਕ ਲਗਭਗ 16-17 ਕਿਲੋਮੀਟਰ ਲੰਬੀ ਹੋਵੇਗੀ, ਜੋ ਪਿੰਡਾਂ ਦਾ ਮੁੱਖ ਸੜਕ ਨਾਲ ਸਿੱਧਾ ਸੰਪਰਕ ਕਰੇਗੀ।
ਇਹ ਵੀ ਪੜ੍ਹੋ: Punjab:ਦੀਵਾਲੀ ਦੀ ਰਾਤ ਪੈ ਗਿਆ ਰੌਲਾ! ਸ਼ਮਸ਼ਾਨਘਾਟ ਵੱਲ ਭਜਿਆ ਸਾਰਾ ਪਿੰਡ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਇਹ ਪ੍ਰਾਜੈਕਟ 20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਪ੍ਰੋਜੈਕਟ ਇਸ ਇਲਾਕੇ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਦੇਣਗੇ। ਉਨ੍ਹਾਂ ਨੇ ਦੱਸਿਆ ਕਿ ਸਰਸਾ ਨੰਗਲ ਵਿਖੇ ਗਰਾਊਂਡ ਦੀ ਸੁੰਦਰਤਾ ਦਾ ਕੰਮ ਵੀ ਜਾਰੀ ਹੈ। ਬੈਂਸ ਨੇ ਹਲਕਾ ਵਾਸੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਲੇ ਕੁਝ ਦਿਨ ਉਹ ਦੇਸ਼ ਭਰ ਦੇ ਧਾਰਮਿਕ ਸਥਾਨਾਂ ’ਤੇ ਜਾ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਰੋਹ ਲਈ ਸ਼ਾਮਲ ਹੋਣ ਦੀ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਅਤੇ ਲੋਕੇਸ਼ ਮੁਨੀ ਜੀ ਪਹੁੰਚ ਰਹੇ ਹਨ, ਜਦਕਿ ਹੋਰ ਕਈ ਸੰਤ ਮਹਾਪੁਰਖਾਂ ਤੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਆਪਕ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਗੁਰੂ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ।
ਇਹ ਵੀ ਪੜ੍ਹੋ: ਮੁਅੱਤਲ DIG ਭੁੱਲਰ ਬਾਰੇ ਵੱਡਾ ਖ਼ੁਲਾਸਾ! ਫਸਣਗੇ ਪੰਜਾਬ ਦੇ ਕਈ ਵੱਡੇ ਅਫ਼ਸਰ, ਬੈਂਕ ਲਾਕਰ ’ਚੋਂ ਮਿਲਿਆ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8