ਸਿੱਖਿਆ ਖੇਤਰ ''ਚ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ, 90% ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੀਆਂ ਕਿਤਾਬਾਂ
Tuesday, May 14, 2024 - 08:45 PM (IST)
ਚੰਡੀਗੜ੍ਹ - ਪੰਜਾਬ ਵਿੱਚ ਜਦੋਂ ਤੋਂ ਭਗਵੰਤ ਮਾਨ ਦੀ ਸਰਕਾਰ ਬਣੀ ਹੈ ਉਦੋਂ ਤੋਂ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਇਕ ਪਾਸੇ ਜਿਥੇ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ, ਉਥੇ ਹੀ ਪੰਜਾਬ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਗੁੱਜਰਾਂ ਦੇ ਡੇਰੇ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
ਇਸ ਵਿਚਾਲੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਹੋਰ ਰਿਕਾਰਡ ਦਰਜ ਹੋਇਆ ਹੈ। ਭਗਵੰਤ ਮਾਨ ਸਰਕਾਰ ਨੇ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ 90% ਤੋਂ ਵੱਧ ਕਿਤਾਬਾਂ ਪਹੁੰਚਾ ਦਿੱਤੀਆਂ ਹਨ। ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ ਵਿੱਚ ਸਭ ਤੋਂ ਵੱਧ 97 ਫੀਸਦੀ ਕਿਤਾਬਾਂ ਵੰਡੀਆਂ ਗਈਆਂ ਹਨ। ਜਦਕਿ ਲੁਧਿਆਣਾ 96.2% ਨਾਲ ਦੂਜੇ ਸਥਾਨ 'ਤੇ ਅਤੇ ਬਰਨਾਲਾ 95% ਨਾਲ ਤੀਜੇ ਸਥਾਨ 'ਤੇ ਹੈ।
ਪੰਜਾਬ ਸਿੱਖਿਆ ਕ੍ਰਾਂਤੀ ਨੇ ਇੱਕ ਵਾਰ ਫ਼ਿਰ ਤੋੜੇ ਸਾਰੇ ਰਿਕਾਰਡ!#punjabeducationrevolution pic.twitter.com/ZNPDN9KfE4
— Harjot Singh Bains (@harjotbains) May 14, 2024
ਜ਼ਿਕਰਯੋਗ ਹੈ ਕਿ ਲਗਾਤਾਰ ਦੂਜੇ ਸਾਲ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਦੀ ਵੰਡ ਦਾ ਅੰਕੜਾ 90 ਫੀਸਦੀ ਤੋਂ ਵੱਧ ਵਧਿਆ ਹੈ। ਜਾਣਕਾਰੀ ਅਨੁਸਾਰ ਭਗਵੰਤ ਮਾਨ ਸਰਕਾਰ ਦੀਆਂ ਸਫਲ ਨੀਤੀਆਂ ਕਾਰਨ ਪਿਛਲੇ ਸਾਲ ਇਹ ਅੰਕੜਾ 91.4 ਫੀਸਦੀ ਸੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੇ ਐਕਸ ਅਕਾਉਂਟ 'ਤੇ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਦੀ ਵੰਡ ਦੇ ਜ਼ਿਲ੍ਹਾਵਾਰ ਅੰਕੜੇ ਸਾਂਝੇ ਕੀਤੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e