ਚੋਣ ਨਤੀਜਿਆਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਐਕਸ਼ਨ, ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ

Friday, Jun 07, 2024 - 12:29 PM (IST)

ਚੰਡੀਗੜ੍ਹ/ਲੁਧਿਆਣਾ : ਲੋਕ ਸਭਾ ਚੋਣਾਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਖੇਤਰ ਵਿਚ ਵੱਡਾ ਫ਼ੈਸਲਾ ਲਿਆ ਹੈ। ਜਿਸ ਦੇ ਚੱਲਦੇ JEE/NEET ਅਤੇ CLAT ਵਰਗੀਆਂ ਪ੍ਰੀਖਿਆਵਾਂ ਲਈ ਮੁਫ਼ਤ ਰਿਹਾਇਸ਼ੀ ਕੋਚਿੰਗ ਸ਼ੁਰੂ ਕੀਤੀ ਜਾਵੇਗੀ। ਇਹ ਕੋਚਿੰਗ 6 ਜੂਨ ਨੂੰ ਰਿਹਾਇਸ਼ੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਲੁਧਿਆਣਾ ਵਿਖੇ ਸ਼ੁਰੂ ਹੋਵੇਗੀ। ਇਸ ਰਿਹਾਇਸ਼ੀ ਕੋਚਿੰਗ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਕੁੱਲ 750 ਬੱਚੇ ਭਾਗ ਲੈ ਰਹੇ ਹਨ। 750 ਵਿਦਿਆਰਥੀਆਂ ਵਿੱਚੋਂ 350 ਵਿਦਿਆਰਥੀ JEE ਲਈ, 250 ਵਿਦਿਆਰਥੀ NEET ਲਈ ਅਤੇ 150 ਵਿਦਿਆਰਥੀ CLAT ਵਰਗੀਆਂ ਪੇਸ਼ੇਵਰ ਪ੍ਰੀਖਿਆਵਾਂ ਲਈ ਮੁਫ਼ਤ ਵਿਚ ਤਿਆਰੀ ਕਰਨਗੇ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਐਕਸ਼ਨ, ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਬਾਹਰ ਕੱਢਿਆ

ਇਸ ਤੋਂ ਇਲਾਵਾ ਫਿਜ਼ਿਕਸਵਾਲਾ, ਅਵੰਤੀ ਅਤੇ ਡਾਇਸ ਅਕੈਡਮੀ ਵਰਗੀਆਂ ਵੱਡੀਆਂ ਸੰਸਥਾਵਾਂ ਦੇ ਅਧਿਆਪਕ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮੁਫਤ ਕੋਚਿੰਗ ਦੇਣਗੇ। ਪੰਜਾਬ ਸਰਕਾਰ ਵਲੋਂ ਸੂਬੇ ਦੇ ਗਰੀਬ ਬੱਚਿਆਂ ਦੇ ਸੁਫਨਿਆਂ ਨੂੰ ਖੰਭ ਦੇਣ ਲਈ ਇਹ ਵੱਡਾ ਕਦਮ ਚੁੱਕਿਆ ਗਿਆ ਹੈ। ਜਿਸ ਦੇ ਚੱਲਦੇ ਪੰਜਾਬ ਦੇ ਗਰੀਬ ਅਤੇ ਪੱਛੜੇ ਬੱਚਿਆਂ ਨੂੰ ਕੋਚਿੰਗ ਦਾ ਪਹਿਲਾ ਲਾਭ ਮਿਲੇਗਾ। ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਇਸ ਰਿਹਾਇਸ਼ੀ ਕੋਚਿੰਗ ਰਾਹੀਂ ਦੇਸ਼ ਦੇ ਚੋਟੀ ਦੇ ਕਾਲਜਾਂ ਲਈ ਤਿਆਰੀ ਕਰੇਗੀ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਵਿਚ ਵੱਡਾ ਧਮਾਕਾ, ਇਆਲੀ ਨੇ ਪਾਰਟੀ ਤੋਂ ਕੀਤਾ ਕਿਨਾਰਾ

ਇਨ੍ਹਾਂ ਕੋਚਿੰਗ ਸੈਂਟਰਾਂ ਵਿਚ ਬੱਚਿਆਂ ਨੂੰ ਇਮਤਿਹਾਨ ਪਾਸ ਕਰਨ ਦੇ ਨਾਲ-ਨਾਲ ਆਤਮ ਵਿਸ਼ਵਾਸ ਵਧਾਉਣ 'ਤੇ ਧਿਆਨ ਦੇਣ ਵੀ ਦਿੱਤਾ ਜਾਵੇਗਾ। ਇਨ੍ਹਾਂ ਪੇਸ਼ੇਵਰ ਪ੍ਰੀਖਿਆਵਾਂ ਲਈ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਨੋਵਿਗਿਆਨਕ ਤੌਰ 'ਤੇ ਤਿਆਰ ਕਰਨ 'ਤੇ ਵੀ ਜ਼ੋਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਪ੍ਰਾਈਵੇਟ ਕੋਚਿੰਗ ਸੈਂਟਰਾਂ ਦੀਆਂ ਮਹਿੰਗੀਆਂ ਫੀਸਾਂ ਤੋਂ ਵੀ ਮਾਪਿਆਂ ਨੂੰ ਰਾਹਤ ਮਿਲੇਗੀ। ਪਿਛਲੇ ਸਾਲ ਇਸ ਪ੍ਰੋਜੈਕਟ ਤਹਿਤ ਸਰਦੀਆਂ ਦੇ ਕੈਂਪ ਰਾਹੀਂ ਬੱਚਿਆਂ ਨੂੰ ਮੁਫਤ ਅਤੇ ਰਿਹਾਇਸ਼ੀ ਕੋਚਿੰਗ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਨਾਲ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News