ਨਵੇਂ ਵਿਵਾਦ ’ਚ ਘਿਰੀ ਭਗਵੰਤ ਮਾਨ ਸਰਕਾਰ, ਜਾਣੋ ਕੀ ਹੈ ਪੂਰਾ ਮਾਮਲਾ

Wednesday, Nov 02, 2022 - 06:27 PM (IST)

ਨਵੇਂ ਵਿਵਾਦ ’ਚ ਘਿਰੀ ਭਗਵੰਤ ਮਾਨ ਸਰਕਾਰ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਇਕਾਂ ਨੂੰ ਮੰਤਰੀਆਂ ਵਾਲੇ ਪੱਧਰ ਦੀਆਂ ਸਰਕਾਰੀ ਕੋਠੀਆਂ ਅਲਾਟ ਕਰਕੇ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਦਰਅਸਲ ਪੰਜਾਬ ਸਰਕਾਰ ਨੇ ਪੁਰਾਣੀਆਂ ਰਵਾਇਤਾਂ ਨੂੰ ਬਦਲਦੇ ਹੋਏ ਕੁਝ ਵਿਧਾਇਕਾਂ ਨੂੰ ਮੰਤਰੀ ਪੱਧਰ ਦੀਆਂ ਸਰਕਾਰੀ ਕੋਠੀਆਂ ਅਲਾਟ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਨੂੰ ਵੀ ਮੰਤਰੀ ਪੱਧਰ ਦਾ ਸਰਕਾਰੀ ਮਕਾਨ ਅਲਾਟ ਕੀਤਾ ਗਿਆ ਹੈ। ਇਸ ਸਾਰੇ ਮਾਮਲੇ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ’ਤੇ ਸਬੰਧਤ ਸੂਚੀ ਜਨਤਕ ਕਰਦੇ ਹੋਏ ਮਾਨ ਸਰਕਾਰ ਨੂੰ ਘੇਰਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਫੇਸਬੁੱਕ ’ਤੇ ਸੂਚੀ ਸਾਂਝੀ ਕਰਦੇ ਹੋਏ ਕਿਹਾ ਕਿ 70 ਸਾਲ ਵਿਚ ਅੱਜ ਤੱਕ ਕਿਸੇ ਪਾਰਟੀ ਨੇ ਕਿਸੇ ਵਿਧਾਇਕ ਨੂੰ ਕਦੇ ਵੀ ਮੰਤਰੀਆਂ ਵਾਲਾ ਮਕਾਨ ਅਲਾਟ ਨਹੀਂ ਕੀਤਾ ਪਰ ਹੁਣ ਆਮ ਆਦਮੀ ਪਾਰਟੀ ਸਰਕਾਰ ਨੇ ਡਾ. ਬਾਬਾ ਸਾਹਿਬ ਅੰਬੇਡਕਰ ਵਲੋਂ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾਉਂਦੇ ਹੋਏ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਨੂੰ ਮੰਤਰੀਆਂ ਵਾਲਾ ਮਕਾਨ ਨੰ 951 ਸੈਕਟਰ 39 ਚੰਡੀਗੜ੍ਹ ’ਚ ਅਲਾਟ ਕਰ ਦਿੱਤਾ। 

ਇਹ ਵੀ ਪੜ੍ਹੋ : ਵਿਆਹ ’ਚ ਪ੍ਰੋਗਰਾਮ ਲਗਾ ਕੇ ਆ ਰਹੀ ਭੰਗੜਾ ਟੀਮ ਨਾਲ ਵਾਪਰਿਆ ਹਾਦਸਾ, ਕਮਜ਼ੋਰ ਦਿਲ ਵਾਲੇ ਨਾ ਦੇਖਣ ਤਸਵੀਰਾਂ

ਇਸੇ ਤਰ੍ਹਾਂ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ 964 ਨੰਬਰ ਅਤੇ ਡੇਰਾ ਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਮੰਤਰੀਆਂ ਵਾਲਾ ਮਕਾਨ ਨੰ : 965 ਅਲਾਟ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਇਸੇ ਤਰ੍ਹਾਂ ਸਾਰੀਆਂ ਪ੍ਰੰਪਰਾਵਾਂ ਅਤੇ ਕਾਨੂੰਨ ਨੂੰ ਤੋੜਦੇ ਹੋਏ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸੁਖਬੀਰ ਸਿੰਘ ਨੂੰ ਵੀ ਸਰਕਾਰੀ ਮਕਾਨ ਨੰ: 11 ਸੈਕਟਰ 7 ਅਲਾਟ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਨੇ ਆਪਣੇ ਫੇਸਬੁੱਕ ਪੇਜ 'ਤੇ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਸੰਬੰਧੀ ਆਮ ਰਾਜ ਪ੍ਰਬੰਧ ਹੁਕਮਾਂ ਦੀ ਕਾਪੀ ਸਾਂਝੀ ਕਰਦੇ ਹੋਏ ਇਸ ਫ਼ੈਸਲੇ ’ਤੇ ਸਵਾਲ ਚੁੱਕੇ ਹਨ। 

ਇਹ ਵੀ ਪੜ੍ਹੋ : ਭੋਗਪੁਰ ’ਚ ਫੜੇ ਗਏ ਗੈਂਗਸਟਰਾਂ ’ਚ ਇਕ ਨਿਕਲਿਆ ਪੰਜਾਬ ਪੁਲਸ ਦਾ ਸਾਬਕਾ ਸਿਪਾਹੀ, ਹੋਏ ਵੱਡੇ ਖ਼ੁਲਾਸੇ

ਬਾਜਵਾ ਨੇ ਕਿਹਾ ਕਿ ਕੀ ਇਹ ਅਸਲ ਵਿਚ ਪੰਜਾਬ ਦਾ ਬਦਲਾਅ ਹੈ। ਕੀ ਵਿਧਾਇਕਾਂ ਨੂੰ ਵੀ ਮੰਤਰੀ ਅਹੁਦੇ ਦੀਆਂ ਸਹੂਲਤਾਂ ਮਿਲਣਗੀਆਂ? ਪੰਜਾਬ ਵਿਚ ‘ਆਪ’ ਦਾ ਆਪਰੇਸ਼ਨ ਲੋਟਸ ਦਾ ਰੌਲਾ, ਕੀ ਇਹ ਸਹੂਲਤਾਂ ਦੇਣਾ ਪਾਰਟੀ ਵਿਚ ਬਾਗੀ ਆਵਾਜ਼ਾਂ ਨੂੰ ਸ਼ਾਂਤ ਕਰਨ ਦਾ ਸੰਕੇਤ ਤਾਂ ਨਹੀਂ? ਕੀ ਮੁੱਖ ਮੰਤਰੀ ਸਮੇਤ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੋਈ ਮੰਤਰੀ ਜਾਂ ਵਿਧਾਇਕ ਪੰਜਾਬ ਦੇ ਲੋਕਾਂ ਨੂੰ ਇਹ ਦੱਸਣ ਦੀ ਕੋਸ਼ਿਸ਼ ਕਰੇਗਾ ਕਿ ਤਿੰਨ ਵਿਧਾਇਕਾਂ ਨੂੰ ਮੰਤਰੀਆਂ ਵਾਲੇ ਘਰ ਕਿਵੇਂ ਵੰਡੇ ਗਏ ਹਨ? 

ਇਹ ਵੀ ਪੜ੍ਹੋ : ਚਾਵਾਂ ਨਾਲ ਕਰਾਈ ਲਵ-ਮੈਰਿਜ ਦਾ ਹੋਇਆ ਖ਼ੌਫਨਾਕ ਅੰਤ, ਚਾਰ ਮਹੀਨਿਆਂ ’ਚ ਟੁੱਟ ਗਿਆ ਸੱਤ ਜਨਮਾਂ ਦਾ ਰਿਸ਼ਤਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News