ਅਹਿਮ ਖ਼ਬਰ : ਪੰਜਾਬ ਸਕੱਤਰੇਤ ਪੁੱਜੇ 'ਭਗਵੰਤ ਮਾਨ' ਨੂੰ ਦਿੱਤਾ ਗਿਆ ਗਾਰਡ ਆਫ ਆਨਰ

03/16/2022 4:48:15 PM

ਚੰਡੀਗੜ੍ਹ : ਨਵਾਂਸ਼ਹਿਰ ਦੇ ਜ਼ਿਲ੍ਹਾ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਚੰਡੀਗੜ੍ਹ 'ਚ ਪੰਜਾਬ ਸਕੱਤਰੇਤ ਵਿਖੇ ਪੁੱਜੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੀਆਂ ਤਿਆਰੀਆਂ ਸਵੇਰ ਤੋਂ ਹੀ ਕਰ ਲਈਆਂ ਗਈਆਂ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਰਚਿਆ ਜਾਵੇਗਾ ਇਤਿਹਾਸ, ਖਟਕੜ ਕਲਾਂ 'ਚ ਸਜੀ ਸਟੇਜ ਨੂੰ 'ਭਗਵੰਤ ਮਾਨ' ਦੀ ਉਡੀਕ (ਵੀਡੀਓ)

ਭਗਵੰਤ ਮਾਨ ਵੱਲੋਂ ਥੋੜ੍ਹੀ ਹੀ ਦੇਰ ਬਾਅਦ ਆਪਣਾ ਕਾਰਜਭਾਰ ਸੰਭਾਲਿਆ ਜਾਵੇਗਾ। ਭਗਵੰਤ ਮਾਨ ਵੱਲੋਂ ਸਹੁੰ ਚੁੱਕ ਸਮਾਰੋਹ ਦੌਰਾਨ ਪੰਜਾਬੀਆਂ ਨਾਲ ਵਾਅਦਾ ਕੀਤਾ ਗਿਆ ਕਿ ਨਵੀਂ ਸਰਕਾਰ ਇਕ ਦਿਨ ਵੀ ਜਾਇਆ ਨਹੀਂ ਜਾਣ ਦੇਵੇਗੀ ਅਤੇ ਅੱਜ ਤੋਂ ਹੀ ਕੰਮ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਉਪ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ 'ਆਪ' ਨੇ ਅਜੇ ਤੱਕ ਨਹੀਂ ਖੋਲ੍ਹੇ ਪੱਤੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News