CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ

Monday, Sep 22, 2025 - 01:44 PM (IST)

CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਸਿਹਤ ਕਾਰਡ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ, ਜਿਸ ਅਧੀਨ 10 ਲੱਖ ਰੁਪਏ ਤੱਕ ਦਾ ਇਲਾਜ ਕਰਵਾਇਆ ਜਾ ਸਕੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਦਾ ਕੰਮ ਕੱਲ੍ਹ ਤੋਂ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਸ਼ੁਰੂ ਹੋਵੇਗਾ। ਇਨ੍ਹਾਂ ਦੋਵੇਂ ਜ਼ਿਲ੍ਹਿਆਂ ਵਿਚ 128 ਥਾਵਾਂ 'ਤੇ ਮੈਡੀਕਲ ਕੈਂਪ ਲਗਾਏ ਜਾਣਗੇ, ਜਿਸ ਦੇ ਚੱਲਦੇ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਦੂਰ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਆਧਾਰ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਦੀ ਫੋਟੋਕਾਪੀ ਨਾਲ ਹੀ ਰਜਿਸਟ੍ਰੇਸ਼ਨ ਹੋ ਜਾਵੇਗੀ।

ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ, ਗੁਆਂਢੀ ਵੀ ਨਹੀਂ ਬਖਸ਼ੇ ਜਾਣਗੇ ਜੇ...

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਕਾਇਦਾ ਇਸ ਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਗੁਰਦੁਆਰਾ ਸਾਹਿਬ ਦੇ ਸਪੀਕਰਾਂ ਰਾਹੀਂ ਵੀ ਇਸ ਯੋਜਨਾ ਦੀ ਅਨਾਊਂਮੈਂਟ ਕਰਵਾਈ ਜਾਵੇਗੀ। 10-12 ਦਿਨਾਂ ਵਿਚ ਦੋਵੇਂ ਜ਼ਿਲ੍ਹਿਆਂ ਦੇ ਸਾਰੇ ਲੋਕਾਂ ਦੀ ਰਜਿਸਟ੍ਰੇਸ਼ਨ ਪੂਰੀ ਹੋ ਜਾਵੇਗੀ। ਇਸ ਤੋਂ ਬਾਅਦ ਇਹ ਸਕੀਮ ਪੂਰੇ ਪੰਜਾਬ ਵਿਚ ਲਾਗੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : CM ਮਾਨ ਦਾ ਤੋਹਫ਼ਾ, ਵੇਰਕਾ ਦੁੱਧ ਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਅਤੇ ਆਂਗਣਵਾੜੀ ਮੁਲਾਜ਼ਮਾਂ ਨੂੰ ਵੀ ਇਸ ਯੋਜਨਾ ਵਿਚ ਸ਼ਾਮਲ ਕੀਤਾ ਜਾਵੇਗਾ। ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਤਹਿਤ ਸੂਚੀਬੱਧ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਲਾਜ ਦੀ ਸਹੂਲਤ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਦੀ ਗਿਣਤੀ ਵਧਾ ਕੇ 1000 ਕੀਤੀ ਜਾ ਰਹੀ ਹੈ ਅਤੇ ਹਰ ਬਿਮਾਰੀ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਦੇਸ਼ ਭਰ ਵਿਚ ਵੱਡੀ ਮਿਸਾਲ ਪੈਦਾ ਕਰੇਗੀ ਕਿਉਂਕਿ ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਹਰ ਪਰਿਵਾਰ ਨੂੰ ਬਿਨਾਂ ਕਿਸੇ ਭੇਦਭਾਵ ਦੇ ਹਰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਜਿਵੇਂ ਹਰ ਪਰਿਵਾਰ ਨੂੰ ਮੁਫ਼ਤ ਬਿਜਲੀ ਦਿੱਤੀ ਗਈ ਹੈ, ਉਸੇ ਤਰ੍ਹਾਂ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਹੜ੍ਹਾਂ ਤੋਂ ਬਾਹਰ ਨਿਕਲ ਰਿਹਾ ਹੈ, ਇਸ ਕਰਕੇ ਸਿਹਤ ਸਹੂਲਤਾਂ ਮਜ਼ਬੂਤ ਕਰਨ ਦਾ ਸਮਾਂ ਹੈ, ਇਸ ਨਾਲ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। 

ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਕਾਰਵਾਈ, ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News