ਐੱਸ. ਆਈ. ਟੀ. ’ਤੇ ਹਾਈਕੋਰਟ ਦੇ ਫ਼ੈਸਲੇ ’ਤੇ ਭਗਵੰਤ ਮਾਨ ਲੋਹਾ-ਲਾਖਾ, ਏ. ਜੀ. ਅਤੁਲ ਨੰਦਾ ’ਤੇ ਮੜ੍ਹੇ ਵੱਡੇ ਦੋਸ਼

4/11/2021 3:01:17 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਟਕਪੂਰਾ ਗੋਲ਼ੀ ਕਾਂਡ ਵਿਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਵਿਚ ਫੇਲ੍ਹ ਹੋਈ ਹੈ, ਕਿਉਂਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੈਪਟਨ ਸਰਕਾਰ ਵਲੋਂ ਬਣਾਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ ਅਤੇ ਨਵੇਂ ਸਿਰੇ ਤੋਂ ਜਾਂਚ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਚ ਅਦਾਲਤ ਤੋਂ ਆਏ ਫ਼ੈਸਲੇ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿਚ ਬੁਰੀ ਤਰਾਂ ਫੇਲ ਸਾਬਤ ਹੋਏ ਹਨ।

ਇਹ ਵੀ ਪੜ੍ਹੋ : ਦਿੱਲੀ ਪੁਲਸ ’ਤੇ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਦੋਸ਼ਾਂ ਤੋਂ ਬਾਅਦ ਨਵਜੋਤ ਸਿੱਧੂ ਨੇ ਖੋਲ੍ਹਿਆ ਮੋਰਚਾ

ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ਜਦੋਂ ਤਾਂ ਕਾਂਗਰਸ ਨੇ ਆਪਣੇ ਚਾਹੁਣ ਵਾਲਿਆਂ ਦਾ ਕੇਸ ਲੜਨਾ ਹੋਵੇ ਉਦੋਂ ਤਾਂ ਮਹਿੰਗੇ ਵਕੀਲ ਹਾਇਰ ਕੀਤੇ ਜਾਂਦੇ ਹਨ ਅਤੇ ਜਦੋਂ ਕੋਈ ਕੇਸ ਹਾਰਨਾ ਹੋਵੇ ਤਾਂ ਆਈ. ਜੀ. ਅਤੁਲ ਨੰਦਾ ਦੀ ਟੀਮ ਨੂੰ ਅੱਗੇ ਕਰ ਦਿੱਤਾ ਜਾਂਦਾ ਹੈ। ਮਾਨ ਨੇ ਕਿਹਾ ਕਿ ਅਤੁਲ ਨੰਦਾ ਦੀ ਟੀਮ ਵਲੋਂ ਜਾਣ ਬੁੱਝਕੇ ਬੇਅਦਬੀ ਦੇ ਇਸ ਮਾਮਲੇ ਨੂੰ ਕਮਜ਼ੋਰ ਪੱਖਨਾਲ ਪੇਸ਼ ਕੀਤਾ ਗਿਆ, ਜਿਸ ਕਾਰਨ ਹਾਈਕੋਰਟ ਨੇ ਇਹ ਫੈ਼ਸਲਾ ਸੁਣਾਇਆ ਹੈ। ਮਾਨ ਨੇ ਕਿਹਾ ਕਿ ਅਜਿਹਾ ਕੋਈ ਵੀ ਕੇਸ ਨਹੀਂ ਹੈ ਜਿਹੜਾ ਅਤੁਲ ਨੰਦਾ ਦੀ ਟੀਮ ਨੇ ਜਿੱਤਿਆ ਹੋਵੇ ਭਾਵੇਂ ਉਹ ਸਕੂਲ ਫੀਸਾਂ ਦਾ ਮਾਮਲਾ ਹੋਵੇ ਜਾਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦਾ ਕੇਸ ਹੋਵੇ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕੋਰੋਨਾ ਦੇ ਔਖੇ ਸਮੇਂ ’ਚ ਪੰਜਾਬ ਲਈ ਖ਼ਤਰੇ ਦੀ ਘੰਟੀ

ਉਨ੍ਹਾਂ ਦੋਸ਼ ਲਗਾਉਂਦਿਆ ਕਿਹਾ ਕਿ ਜਿਸ ਤਰ੍ਹਾਂ 2016 ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੇ ’ਤੇ ਸਾਰੇ ਕੇਸ ਵਾਪਸ ਲੈ ਲਏ ਸਨ, ਉਸੇ ਤਰ੍ਹਾਂ ਹੁਣ ਕੈਪਟਨ ਅਮਰਿੰਦਰ ਸਿੰਘ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਕੇਸ ਵਾਪਸ ਲੈ ਰਹੇ ਹਨ। ਮਾਨ ਨੇ ਕਿਹਾ ਕਿ ਪਹਿਲਾਂ ਵੀ ਵੋਟਾਂ ਸਮੇਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਹਟਾਇਆ ਗਿਆ ਸੀ, ਅਤੇ ਹੁਣ ਵੀ ਉਂਝ ਹੀ ਕੀਤਾ ਗਿਆ ਹੈ। ‘ਆਪ’ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਥੋਂ ਦੀਆਂ ਅਦਾਲਤਾਂ ’ਚੋਂ ਤਾਂਬਰੀ ਹੋ ਸਕਦਾ ਪਰ ਉਹ ਰੱਬ ਦੀ ਅਤੇ ਲੋਕਾਂ ਦੀ ਅਦਾਲਤ ’ਚੋਂ ਬਰੀ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਬੱਸ ’ਤੇ ਹਮਲਾ, ਚਲਾਈਆਂ ਗੋਲ਼ੀਆਂ

ਉਨ੍ਹਾਂ ਕਿਹਾ ਕਿ ਜਿਨ੍ਹਾਂ ਪਾਪ ਬਾਦਲਾਂ ਨੇ ਕੀਤਾ ਹੈ, ਉਸ ਤੋਂ ਦੁੱਗਣਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ ਕਿਉਂਕਿ ਕੈਪਟਨ ਨੇ ਗੁਟਕਾ ਸਾਹਿਬ ਹੱਥ ਫੜ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਕਸਮ ਖਾਧੀ ਸੀ ਜਦਕਿ ਹੁਣ ਕੈਪਟਨ ਖੁਦ ਬਾਦਲਾਂ ਨੂੰ ਬਚਾ ਰਹੇ ਹਨ। ਬਾਦਲ ਪਰਿਵਾਰ ਨੂੰ ਨਾ ਤਾਂ ਕਿਸੇ ਕਮਿਸ਼ਨ ਦੀ ਅਤੇ ਨਾ ਹੀ ਕਿਸੇ ਐੱਸ. ਆਈ. ਟੀ. ਦੀ ਰਿਪੋਰਟ ਮਨਜ਼ੂਰ ਜਦਕਿ ਬੱਚਾ-ਬੱਚਾ ਜਾਣਦਾ ਹੈ ਬੇਅਦਬੀ ਕਿਸ ਨੇ ਕਰਵਾਈ ਅਤੇ ਗੋਲੀ ਕਿਸ ਨੇ ਚਲਵਾਈ ਸੀ। ਮਾਨ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸੱਚੇ ਦਿਲੋਂ ਹਾਈਕੋਰਟ ਦੇ ਡਬਲ ਬੈਂਚ ਕੋਲ ਅਪੀਲ ਕਰਨੀ ਚਾਹੁੰਦੀ ਹੈ ਤਾਂ ਸਰਕਾਰ ਨੂੰ ਪਹਿਲਾਂ ਮਹਿੰਗੇ ਵਕੀਲ ਹਾਇਰ ਕਰਨੇ ਚਾਹੀਦੇ ਹਨ ਫਿਰ ਹੀ ਅਦਾਲਤ ਦਾ ਰੁਖ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀ ਕਾਂਡ : ਐੱਸ. ਆਈ. ਟੀ. ’ਤੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਭਾਈ ਮੰਡ ਦਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor Gurminder Singh