ਮੁੱਖ ਮੰਤਰੀ 'ਭਗਵੰਤ ਮਾਨ' ਨੇ ਹੋਲੀ ਦੇ ਤਿਉਹਾਰ 'ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ
Friday, Mar 18, 2022 - 12:39 PM (IST)
ਸੰਗਰੂਰ (ਵਿਜੇ ਸਿੰਗਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ ਵਿਧਾਇਕਾਂ ਨੂੰ ਵਿਧਾਨ ਸਭਾ ਮੈਂਬਰ ਵੱਜੋਂ ਸਹੁੰ ਚੁਕਾਉਣ ਤੋਂ ਬਾਅਦ ਅੱਜ ਪਹਿਲੀ ਵਾਰ ਸੰਗਰੂਰ ਵਿਖੇ ਆਪਣੇ ਘਰ ਪੁੱਜੇ ਹਨ। ਭਗਵੰਤ ਮਾਨ ਵੱਲੋਂ ਸਮੂਹ ਪੰਜਾਬ ਦੇ ਲੋਕਾਂ ਨੂੰ ਹੋਲੀ ਦੇ ਅਤੇ ਹੋਲੇ ਮਹੱਲੇ ਦੀਆਂ ਲੱਖ-ਲੱਖ ਵਧਾਈਆਂ ਵੀ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਹੈ, "ਹੋਲੀ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮਾਨ ਸਰਕਾਰ ਦੇ ਨਵੇਂ ਮੰਤਰੀ ਭਲਕੇ ਚੁੱਕਣਗੇ ਸਹੁੰ, ਮਗਰੋਂ ਹੋਵੇਗੀ ਪਹਿਲੀ ਕੈਬਨਿਟ ਬੈਠਕ
ਖ਼ੁਸ਼ੀ ਅਤੇ ਤਰੱਕੀ ਦੇ ਰੰਗ ਤੁਹਾਡੀ ਸਭ ਦੀ ਜ਼ਿੰਦਗੀ ਵਿੱਚ ਹਮੇਸ਼ਾ ਮੌਜੂਦ ਰਹਿਣ, ਰੰਗ-ਉਮੰਗ, ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਸੁਭਾਗ ਲੈ ਕੇ ਆਵੇ"। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਰਿਸ਼ਵਤਖੋਰੀ, ਭ੍ਰਿਸ਼ਟਾਚਾਰ, ਨਸ਼ਿਆਂ ਦਾ ਖ਼ਾਤਮਾ ਕਰਨ ਅਤੇ ਪੰਜਾਬ ਦੀ ਸਿਆਸਤ ਵਿਚ ਬਦਲਾਅ ਲਿਆਉਣ ਦੀ ਆਸ ਤੇ ਉਮੀਦ ਨਾਲ ਬਣਾਈ ਹੈ।
ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਨੱਥ ਪਾਉਣ ਲਈ ਜੋ ਫ਼ੈਸਲਾ ਇੱਕ ਵਟਸਐਪ ਨੰਬਰ ਜਾਰੀ ਕਰਨ ਦਾ ਲਿਆ ਗਿਆ ਹੈ, ਉਸ ਨੂੰ ਲੈ ਕੇ ਵੀ ਪੰਜਾਬ ਦੇ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲੋਕਾਂ ਨੂੰ ਆਸ ਬੱਝੀ ਹੈ ਕਿ ਹੁਣ ਪੰਜਾਬ ਅੰਦਰ ਮੁਕੰਮਲ ਤੌਰ 'ਤੇ ਭ੍ਰਿਸ਼ਟਾਚਾਰ ਖ਼ਤਮ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ