ਸੰਗਰੂਰ ਦੇ ਵਪਾਰੀਆਂ ਨਾਲ ਮਨੀਸ਼ ਸਿਸੋਦੀਆ ਦੀ ਗੱਲਬਾਤ, CM ਮਾਨ ਨੇ ਵੀ ਆਖੀਆਂ ਇਹ ਗੱਲਾਂ

Saturday, Jun 18, 2022 - 02:09 PM (IST)

ਸੰਗਰੂਰ ਦੇ ਵਪਾਰੀਆਂ ਨਾਲ ਮਨੀਸ਼ ਸਿਸੋਦੀਆ ਦੀ ਗੱਲਬਾਤ, CM ਮਾਨ ਨੇ ਵੀ ਆਖੀਆਂ ਇਹ ਗੱਲਾਂ

ਸੰਗਰੂਰ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੰਗਰੂਰ ਪੁੱਜੇ। ਇੱਥੇ ਉਨ੍ਹਾਂ ਵੱਲੋਂ ਸੰਗਰੂਰ ਦੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹੋਰ ਵੀ ਆਗੂ ਮੌਜੂਦੇ ਰਹੇ। ਭਗਵੰਤ ਮਾਨ ਨੇ ਆਪਣੇ ਸੰਬਧੋਨ 'ਚ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਨੇਕਾਂ ਤਰ੍ਹਾਂ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਕਈ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾ ਚੁੱਕੀ ਹੈ ਅਤੇ ਡਰਾਈਵਿੰਗ ਲਾਈਸੈਂਸ ਲੈਣਾ ਵੀ ਸੌਖਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇੰਡਸਟਰੀ, ਖੇਤੀ, ਗਰੀਬਾਂ ਨਾਲ ਸਬੰਧਿਤ ਵੱਡੇ ਫ਼ੈਸਲੇ ਲਏ ਜਾਣਗੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਘਰ ਦੀ ਛੱਤ ਡਿੱਗਣ ਨਾਲ ਮਾਸੂਮ ਬੱਚੀ ਸਮੇਤ ਨੌਜਵਾਨ ਦੀ ਮੌਤ (ਤਸਵੀਰਾਂ)

ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੰਗਰੂਰ ਨੂੰ ਰੋਲ ਮਾਡਲ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਗੱਲ ਦੀ ਗਾਰੰਟੀ ਦਿੰਦੇ ਹਨ ਕਿ ਜਿਸ ਦਿਨ ਭਗਵੰਤ ਮਾਨ ਪੰਜਾਬ ਦੇ ਲੋਕਾਂ ਦਾ ਇਕ ਵੀ ਰੁਪਿਆ ਖਾ ਗਿਆ, ਸਮਝ ਲਓ ਉਹ ਰੁਪਿਆ ਨਹੀਂ, ਸਲਫ਼ਾਸ ਦੀ ਗੋਲੀ ਸੀ। ਇਸ ਮੌਕੇ ਭਗਵੰਤ ਮਾਨ ਵੱਲੋਂ ਵਿਰੋਧੀਆਂ 'ਤੇ ਵੀ ਰਗੜੇ ਲਾਏ ਗਏ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੁਆਰਾ ਦਿੱਤੀ ਗਈ ਤਾਕਤ ਲੋਕਾਂ ਲਈ ਵਰਤ ਰਹੇ ਹਾਂ। ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ 'ਤੇ ਬੋਲਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਫ਼ੈਸਲਾ ਵਾਪਸ ਲੈਣ ਲਈ ਚਿੱਠੀ ਲਿਖਣਗੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗਾਣਾ 'ਬੰਬੀਹਾ ਬੋਲੇ' ਬਣਿਆ ਕਤਲ ਦਾ ਅਹਿਮ ਕਾਰਨ

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਪੈਨਸ਼ਨ ਵੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਾਅ ਐਂਡ ਆਰਡਰ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਸਮਾਜ ਵਿਰੋਧੀ ਹਰਕਤ ਕਰਨ ਦੀ ਕੋਸ਼ਿਸ਼ ਕਰੇਗਾ, ਉਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਕੱਠੇ ਰਹਿਣਾ ਹੈ ਅਤੇ ਏਕਾ ਰੱਖਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News