ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਲਹਿਰਾਇਆ ਝੰਡਾ

Thursday, Aug 15, 2024 - 04:24 PM (IST)

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਲਹਿਰਾਇਆ ਝੰਡਾ

ਜਲੰਧਰ : 78ਵੇਂ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨਾਲ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੀ ਨਾਲ ਮੌਜੂਦ ਰਹੇ। ਪੰਜਾਬ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਜਿੰਨੀਆਂ ਵੀ ਲਹਿਰਾਂ ਚੱਲੀਆਂ ਸਭ ਵਿਚ ਪੰਜਾਬੀਆਂ ਨੇ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਈ। ਮਾਨ ਨੇ ਕਿਹਾ ਕਿ ਅੱਜ ਦਾ ਦਿਨ ਵੱਡੀਆਂ ਕੀਮਤਾਂ ਅਦਾ ਕਰਕੇ ਹਾਸਲ ਹੋਇਆ ਹੈ। ਇਸ ਲਈ ਸਾਨੂੰ ਆਪਣੇ ਕੀਮਤੀ ਸੂਰਮਿਆਂ ਦੀਆਂ ਜਾਨਾਂ ਵਾਰਨੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਜ਼ਾਦੀ ਬਹੁਤ ਮਹਿੰਗੀ ਪਈ ਹੈ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੇ ਦੇਸ਼ ਦੇ ਵਿਕਾਸ ਵਿਚ ਜੋ ਯੋਗਦਾਨ ਪਾਇਆ ਹੈ, ਇਸ ਦੀ ਮਿਸਾਲ ਪੂਰੀ ਦੁਨੀਆਂ ਵਿਚ ਨਹੀਂ ਮਿਲ ਸਕਦੀ ਹੈ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ, ਔਰਤਾਂ ਲਈ ਵੱਡਾ ਐਲਾਨ

ਪੰਜਾਬ ਦੇ ਕਿਸਾਨ ਨੇ ਧਰਤੀ ਦੀ ਹਿੱਕ ਚੀਰ ਕੇ ਸੋਨਾ ਉਗਾਇਆ, ਜਿਸ ਲਈ ਦੇਸ਼ ਦੇ ਅਨਾਜ ਭੰਡਾਰ ਵੀ ਛੋਟੇ ਪੈ ਗਏ। ਜਿਥੋਂ ਅਸੀਂ ਕਿਸੇ ਸਮੇਂ ਅਨਾਜ ਲੈਂਦੇ ਸੀ ਅੱਜ ਉਨ੍ਹਾਂ ਦੇਸ਼ਾਂ ਨੂੰ ਅਨਾਜ ਦੇ ਰਹੇ ਹਾਂ। ਸਾਨੂੰ ਹਰੀ ਕ੍ਰਾਂਤੀ ਵੀ ਮਹਿੰਗੀ ਪਈ ਹੈ ਸਾਡਾ ਪਾਣੀ 600-600 ਫੁੱਟ ਹੇਠਾਂ ਚਲਾ ਗਿਆ, ਅੱਜ ਪੰਜਾਬ ਪਾਣੀ ਦੇ ਸੰਕਟ ਨਾਲ ਜੂਝ ਰਿਹਾ ਹੈ। ਇਸ ਵਿਚੋਂ ਨਿਕਲਣ ਲਈ ਪਾਣੀ ਲਈ ਵੀ ਇਕ ਲਹਿਰ ਚਲਾਉਣੀ ਪਵੇਗੀ। ਆਮ ਆਦਮੀ ਪਾਰਟੀ ਇਸ ਲਈ ਬਕਾਇਦਾ ਕੰਮ ਕਰ ਰਹੀ ਹੈ। ਜਿਸ ਲਈ ਪੁਰਾਣੀਆਂ ਨਹਿਰਾਂ, ਸੂਏ, ਕੱਸੀਆਂ ਵਿਚ ਪਾਣੀ ਲਿਆਂਦਾ ਹੈ। ਪਾਈਪਾਂ ਪਾਈਆਂ ਜਾ ਰਹੀਆਂ ਹਨ, ਖੇਤਾਂ ਤਕ ਪਾਣੀ ਪਹੁੰਚਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਕਿਸਾਨਾਂ ਲਈ ਵੱਡਾ ਫ਼ੈਸਲਾ, ਮਿਲੇਗੀ ਰਾਹਤ

ਅਸੀਂ ਸ਼ਹੀਦ ਦੇ ਪਿੰਡ ਜਾ ਕੇ ਸਹੁੰ ਚੁੱਕੀ ਸੀ। ਇਸ ਨਾਲ ਸਾਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਰਹਿੰਦਾ ਹੈ। ਮਾਲਵਾ ਨਹਿਰ ਬਣਾਈ ਜਾ ਰਹੀ ਹੈ। ਆਜ਼ਾਦੀ ਤੋਂ ਬਾਅਦ ਅੱਜ ਤਕ ਇਕ ਵੀ ਨਹਿਰ ਨਹੀਂ ਚੱਲੀ। ਇਹ ਨਹਿਰ ਦੋ ਲੱਖ ਏਕੜ ਜ਼ਮੀਨ ਦੀ ਲਾਈਫ ਲਾਈਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਓਲੰਪਿਕ ਵਿਚ ਮੈਡਲ ਜਿੱਤਣ ਵਾਲੀ ਹਾਕੀ ਟੀਮ ਵਿਚ 10 ਖਿਡਾਰੀ ਪੰਜਾਬ ਦੇ ਹਨ। ਜਲਦ ਹੀ ਇਨ੍ਹਾਂ ਖਿਡਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਬਹਾਦਰ ਸੈਨਿਕਾਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। 

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' 'ਚ ਸ਼ਾਮਲ'

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News