ਭਗਵੰਤ ਮਾਨ ਦੇ ਹਾਦਸੇ 'ਚ ਜ਼ਖਮੀ ਹੋਣ ਸਬੰਧੀ ਖਬਰ ਦੀ ਅਸਲ ਸੱਚਾਈ ਆਈ ਸਾਹਮਣੇ

Friday, Aug 23, 2019 - 09:35 PM (IST)

ਭਗਵੰਤ ਮਾਨ ਦੇ ਹਾਦਸੇ 'ਚ ਜ਼ਖਮੀ ਹੋਣ ਸਬੰਧੀ ਖਬਰ ਦੀ ਅਸਲ ਸੱਚਾਈ ਆਈ ਸਾਹਮਣੇ

ਜਲੰਧਰ (ਰਮਨਦੀਪ ਸਿੰਘ ਸੋਢੀ) - ਅੱਜ ਸ਼ਾਮ ਸਮੇਂ ਆਮ ਆਦਮੀ ਪਾਰਟੀ ਦੇ ਐੱਮ.ਪੀ. ਭਗਵੰਤ ਮਾਨ ਦੇ ਜ਼ਖਮੀ ਹੋਣ ਦੀ ਖਬਰ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋਈ। ਜਦ ਇਸ ਸਬੰਧੀ ਸਾਡੇ ਪ੍ਰਤੀਨਿਧੀ ਰਮਨਦੀਪ ਸਿੰਘ ਸੋਢੀ ਵੱਲੋਂ ਭਗਵੰਤ ਮਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਬਿਲਕੁਲ ਨੌ-ਬਰ-ਨੌ ਹਨ। ਉਨ੍ਹਾਂ ਨਾਲ ਕੋਈ ਹਾਦਸਾ ਨਹੀਂ ਵਾਪਰਿਆ ਹੈ। ਜੇਕਰ ਅਜਿਹੀ ਕੋਈ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਤਾਂ ਉਹ ਬਿਲਕੁਲ ਗਲਤ ਹੈ। ਭਗਵੰਤ ਮਾਨ ਨੇ ਦੱਸਿਆ ਕਿ ਉਹ ਸ਼ਨੀਵਾਰ ਨੂੰ ਲੋਹੀਆਂ ਇਲਾਕੇ ਦੇ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ।


author

Karan Kumar

Content Editor

Related News