ਭਗਵੰਤ ਮਾਨ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਣ ਦਾਖਲ ਮਰੀਜ਼ਾਂ ਦਾ ਪੁੱਛਿਆ ਹਾਲ

Sunday, Aug 02, 2020 - 10:08 PM (IST)

ਭਗਵੰਤ ਮਾਨ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਣ ਦਾਖਲ ਮਰੀਜ਼ਾਂ ਦਾ ਪੁੱਛਿਆ ਹਾਲ

ਤਰਨਤਾਰਨ, (ਆਹਲੂਵਾਲੀਆ, ਬਲਵਿੰਦਰ ਕੌਰ, ਧਰਮ ਪੰਨੂੰ)- ‘ਆਪ’ ਦੇ ਪੰਜਾਬ ਪ੍ਰਧਾਨ ਤੇ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਸਿਵਲ ਹਸਪਤਾਲ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਦਾਖ਼ਲ ਮਰੀਜ਼ਾਂ ਦਾ ਹਾਲ ਪੁੱਛਣ ਲਈ ਇੱਥੇ ਪੁੱਜੇ। ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਮਾਝਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਹਲਕਾ ਇੰਚਾਰਜ ਤਰਨਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਲਾਖਣਾ ਆਦਿ ਨੇ ਮਾਨ ਨੂੰ ਜ਼ਹਿਰੀਲੀ ਸ਼ਰਾਬ ਤੋਂ ਪ੍ਰਭਾਵਿਤ ਲੋਕਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਸਿੰਘ ਸੁਰਸਿੰਘ ਹਲਕਾ ਇੰਚਾਰਜ ਖੇਮਕਰਨ, ਮਨਜਿੰਦਰ ਸਿੰਘ ਸਿੱਧੂ ਹਲਕਾ ਇੰਚਾਰਜ ਖਡੂਰ ਸਾਹਿਬ, ਰਣਜੀਤ ਸਿੰਘ ਚੀਮਾ ਹਲਕਾ ਇੰਚਾਰਜ ਪੱਟੀ, ਬਲਦੇਵ ਸਿੰਘ ਪੰਨੂੰ, ਮਾ.ਤਸਵੀਰ ਸਿੰਘ, ਦਵਿੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।


author

Bharat Thapa

Content Editor

Related News