ਵੱਡੀ ਖ਼ਬਰ : ਗੱਲਬਾਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਭੇਜਿਆ ਸੱਦਾ
Wednesday, May 18, 2022 - 12:25 PM (IST)
ਚੰਡੀਗ਼ੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀ ਸਰਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੱਲਬਾਤ ਲਈ ਸੱਦਾ ਭੇਜਿਆ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਇਸ ਮੀਟਿੰਗ ਵਿਚ ਮੁੱਖ ਮੰਤਰੀ ਵਲੋਂ ਕਿਸਾਨਾਂ ਨਾਲ ਗੱਲਬਾਤ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕਿਸਾਨਾਂ ’ਤੇ ਭੜਕੇ ਵੀ ਸਨ। ਉਨ੍ਹਾਂ ਨੇ ਚੰਡੀਗੜ੍ਹ ਵਿਚ ਕਿਸਾਨਾਂ ਦੇ ਧਰਨੇ ਨੂੰ ਅਨਚਾਹਿਆ ਅਤੇ ਗੈਰਜ਼ਰੂਰੀ ਦੱਸਿਆ ਸੀ। ਮਾਨ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਨਾਅਰੇ ਮਾਰਨ ਦੀ ਬਜਾਏ ਪਾਣੀ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਮਤਲਬ ਮੁਰਦਾਬਾਦ ਨਹੀਂ ਹੁੰਦਾ। ਮਾਨ ਨੇ ਕਿਹਾ ਸੀ ਕਿ ਘੱਟੋ-ਘੱਟ ਮੈਨੂੰ ਇਕ ਸਾਲ ਦਾ ਸਮਾਂ ਤਾਂ ਦਿਓ। ਮੁੱਖ ਮੰਤਰੀ ਨੇ ਇਹ ਤਲਖੀ ਅਜਿਹੇ ਵਕਤ ’ਤੇ ਆਈ, ਜਦੋਂ ਕਿਸਾਨ ਚੰਡੀਗੜ੍ਹ ਬਾਰਡਰ ਨੂੰ ਸਿੰਘੂ ਬਾਰਡਰ ਬਣਾ ਚੁੱਕੇ ਹਨ।
ਇਹ ਵੀ ਪੜ੍ਹੋ : ਜਾਖੜ ਤੋਂ ਬਾਅਦ ਕਾਂਗਰਸ ’ਚ ਨਵਾਂ ਘਮਸਾਣ, ਮਨਪ੍ਰੀਤ ਬਾਦਲ ਖੇਮੇ ਨੇ ਖੋਲ੍ਹਿਆ ਵੜਿੰਗ ਖ਼ਿਲਾਫ਼ ਮੋਰਚਾ
ਇਥੇ ਹੀ ਬਸ ਨਹੀਂ ਮੁੱਖ ਮੰਤਰੀ ਮਾਨ ਨੇ ਸਵਾਲ ਚੁੱਕਦਿਆਂ ਇਹ ਵੀ ਕਿਹਾ ਸੀ ਕਿ ਜਦੋਂ ਬਟਾਲਾ ਵਿਚ ਪਰਾਲੀ ਸਾੜਣ ਨਾਲ ਸਕੂਲੀ ਬੱਚਿਆਂ ਦੀ ਬਸ ਹਾਦਸੇ ਦੀ ਸ਼ਿਕਾਰ ਹੋ ਗਈ ਸੀ। ਉਸ ਸਮੇਂ ਕਿਸਾਨ ਜਥੇਬੰਦੀਆਂ ਚੁੱਪ ਕਿਉਂ ਰਹੀਆਂ ਸਨ। ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਅਜਿਹਾ ਸਮਾਂ ਹੈ ਕਿ ਅਸੀਂ ਅਜਿਹੇ ਰਸਤੇ ਅਪਨਾਉਣ ਦੀ ਬਜਾਏ ਪੰਜਾਬ ਨੂੰ ਬਚਾਉਣ ਦੇ ਠੋਸ ਉਪਾਅ ਕਰੀਏ।
ਇਹ ਵੀ ਪੜ੍ਹੋ : ਫੇਲ੍ਹ ਸਾਬਤ ਹੋਇਆ ਸਕੂਲਾਂ ’ਤੇ ਲਿਆ ਪੰਜਾਬ ਸਰਕਾਰ ਦਾ ਫ਼ੈਸਲਾ, ਅੱਤ ਦੀ ਗਰਮੀ ਕਾਰਣ ਹਾਲੋ-ਬੇਹਾਲ ਹੋਏ ਬੱਚੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?