ਮੁੱਖ ਮੰਤਰੀ ਭਗਵੰਤ ਮਾਨ ਦੀ ਕਪੂਰਥਲਾ ਜੇਲ੍ਹ ਵਿਚ ਰੇਡ

01/16/2023 6:31:03 PM

ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਵਿਭਾਗ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਕਪੂਰਥਲਾ ਦੀ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ। ਇਸ ਲਈ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਅਤੇ ਕੈਦੀਆਂ ਦੇ ਕੰਮਾਂ ’ਚ ਸੁਧਾਰ ਲਿਆਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੇਲ੍ਹਾਂ ਵਿਚ ਬੰਦ ਕੈਦੀਆਂ ਦੇ ਰਹਿਣ ਸਹਿਣ ਨੂੰ ਵੀ ਦਰੁਸਤ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਨਾਭਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਕਾਲਾ ਧੰਦਾ, ਜਨਾਨੀਆਂ ਦੀਆਂ ਕਤਤੂਆਂ ਸੁਣ ਹੋਵੋਗੇ ਹੈਰਾਨ

ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ’ਚੋਂ ਨਿਕਲਣ ਵਾਲੇ ਕੈਦੀ ਮੁੜ ਅਪਰਾਧਕ ਗਤੀਵਿਧੀਆਂ ਵਿਚ ਨਾ ਫਸਣ, ਇਸ ਲਈ ਉਨ੍ਹਾਂ ਦੀ ਮਾਨਸਿਕ ਦਸ਼ਾ ਵੀ ਮਜ਼ਬੂਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਵਿਚ ਵੱਧ ਰਹੀ ਕੈਦੀਆਂ ਦੀ ਗਿਣਤੀ ਨੂੰ ਦੇਖਦੇ ਹੋਏ ਕੇਂਦਰ ਦੇ ਗ੍ਰਹਿ ਵਿਭਾਗ ਨਾਲ ਹੋਰ ਜੇਲ੍ਹਾਂ ਦੇ ਨਿਰਮਾਣ ਲਈ ਵੀ ਗੱਲਬਾਤ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਠੰਡ ਦੀ ਪਿਕਚਰ ਅਜੇ ਬਾਕੀ ਹੈ, ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਚਿੰਤਾ, ਪੰਜਾਬੀਆਂ ਨੂੰ ਫਿਰ ਛਿੜੇਗਾ ਕਾਂਬਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh