CM ਭਗਵੰਤ ਮਾਨ ਦੇ ਹੱਥਾਂ ’ਚ ਪੰਜਾਬ ਸੁਰੱਖਿਅਤ, ਨੌਜਵਾਨਾਂ ਨੂੰ ਬੰਦੂਕਾਂ ਦੀ ਨਹੀਂ ਲੈਪਟਾਪ ਦੀ ਲੋੜ : ਧਾਲੀਵਾਲ

Monday, Mar 20, 2023 - 06:25 PM (IST)

ਚੰਡੀਗੜ੍ਹ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਕਿਸੇ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥਾਂ ਵਿਚ ਪੂਰੀ ਤਰ੍ਹਾਂ ਸੁਰੱਖਿਅਤ ਹੈ। ਧਾਲੀਵਾਲ ਨੇ ਕਿਹਾ ਕਿ ਅਜਨਾਲਾ ਵਾਲੀ ਘਟਨਾ ਤੋਂ ਲੈ ਕੇ ਹੁਣ ਤੱਕ ਜਿਸ ਢੰਗ, ਸੰਜਮ ਅਤੇ ਸਿਆਸੀ ਸੂਝ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੰਭੀਰ ਸਥਿਤੀ ਨੂੰ ਨਜਿੱਠਿਆ ਹੈ, ਇਸ ਲਈ ਪੂਰੀ ਪਾਰਟੀ ਮੁੱਖ ਮੰਤਰੀ ਨੂੰ ਵਧਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਕਿਸੇ ਹਾਲਤ ’ਚ ਵਿਗੜਨ ਨਹੀਂ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਅੱਜ ਦੁਪਹਿਰ ਨੂੰ ਨਹੀਂ ਚੱਲੇਗਾ ਪੰਜਾਬ ਵਿਚ ਇੰਟਰਨੈੱਟ, ਜਾਰੀ ਹੋਏ ਨਵੇਂ ਹੁਕਮ

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਵਿਦੇਸ਼ ਵਿਚ ਜਿਹੜੇ ਲੋਕ ਸਾਡੇ ’ਤੇ ਸਵਾਲ ਚੁੱਕ ਰਹੇ ਸਨ, ਹਾਲਾਤ ਬਾਰੇ ਪੁੱਛ ਰਹੇ ਸਨ, ਅੱਜ ਉਹੀ ਲੋਕ ਸਾਨੂੰ ਫੋਨ ਕਰਕੇ ਵਧਾਈ ਦੇ ਰਹੇ ਹਨ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਅੱਜ ਸਪੱਸ਼ਟ ਹੋ ਗਿਆ ਕਿ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਵਿਕਾਸ ਦੀਆਂ ਲੀਹਾਂ ’ਤੇ ਚੱਲ ਰਿਹਾ ਹੈ, ਜਿਹੜਾ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਵੱਡੇ ਅਫਸਰ ਨੇ ਦੱਸਿਆ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦਾ ਅਸਲ ਸੱਚ (ਵੀਡੀਓ)

ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਬੰਦੂਕਾਂ ਦੀ ਨਹੀਂ ਸਗੋਂ ਲੈਪਟਾਪ ਦੀ ਲੋੜ ਹੈ। ਜਿਸ ਸਦਕਾ ਪੰਜਾਬ ਵਿਕਾਸ ਦੇ ਰਾਹ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਤਿੰਨ ਦਿਨ ਤੋਂ ਜਿਸ ਤਰ੍ਹਾਂ ਸਥਿਤੀ ਨੂੰ ਕੰਟਰੋਲ ਕੀਤਾ ਗਿਆ ਹੈ, ਉਹ ਅੱਜ ਤਕ ਨਹੀਂ ਹੋਇਆ। ਇਸ ਤੋਂ ਪਹਿਲਾਂ ਕਈ ਲੀਡਰਾਂ ਨੇ ਪੰਜਾਬ ਨੂੰ ਅੱਗ ਵਿਚ ਝੋਕਿਆ ਪਰ ਪੰਜਾਬ ਦੀ ਪੁਲਸ ਨੇ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਲਾਘਾਯੋਗ ਕੰਮ ਕੀਤਾ ਹੈ। ਲਿਹਾਜ਼ਾ ਉਹ ਉਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਸਲਾਮ ਕਰਦੇ ਹਨ ਜਿਨ੍ਹਾਂ ਨੇ ਇਸ ਗੰਭੀਰ ਮਾਮਲੇ ’ਤੇ ਸੂਝ-ਬੂਝ ਨਾਲ ਕੰਮ ਲਿਆ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ਪੁਲਸ ਦੀ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਖ਼ੁਲਾਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News