ਹਲਕਾ ਸੰਗਰੂਰ ਦੇ ਲੋਕ ਫਿਰ ਪਾਉਣਗੇ ਵੋਟਾਂ, ਅਸਤੀਫ਼ਾ ਦੇਣਗੇ ਭਗਵੰਤ ਮਾਨ
Saturday, Mar 12, 2022 - 06:27 PM (IST)
ਜ਼ੀਰਕਪੁਰ/ਸੰਗਰੂਰ (ਮੇਸ਼ੀ) : 20 ਫਰਵਰੀ ਨੂੰ ਪੰਜਾਬ ਵਿਚ ਨਵੀਂ ਚੁਣੀ ਜਾਣ ਵਾਲੀ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ, ਜਿਸ ਦੇ ਨਤੀਜੇ 10 ਮਾਰਚ ਨੂੰ ਐਲਾਨ ਦਿੱਤੇ ਗਏ ਪਰ ਇਸ ਦੇ ਬਾਵਜੂਦ ਹਲਕਾ ਸੰਗਰੂਰ ਦੇ ਲੋਕਾਂ ਨੂੰ ਫਿਰ ਵੋਟਾਂ ਪਾਉਣ ਦਾ ਮੌਕਾ ਮਿਲੇਗਾ। ਦਰਅਸਲ ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਇਕੱਠੇ ਤੌਰ ’ਤੇ ਦੋਵੇਂ ਅਹੁਦੇ ਨਹੀਂ ਰੱਖ ਸਕਦਾ ਹੈ, ਜਿਸ ਲਈ ਲੋਕ ਸਭਾ ਜਾਂ ਵਿਧਾਨ ਸਭਾ ਵਿਚੋਂ ਇਕ ਸੀਟ ਚੁਣੀ ਜਾ ਸਕਦੀ ਹੈ। ਲਿਹਾਜ਼ਾ ਸਬੰਧਤ ਜੇਤੂ ਉਮੀਦਵਾਰ ਨੂੰ ਦੋਵਾਂ ਵਿਚੋਂ ਕਿਸੇ ਇਕ ਸੀਟ ਤੋਂ ਅਸਤੀਫ਼ਾ ਦੇਣਾ ਪੈਂਦਾ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਵੱਡੀ ਹਾਰ ਤੋਂ ਬਾਅਦ ਪਾਰਟੀ ’ਚ ਉੱਠੀ ਬਗਾਵਤ
ਪੰਜਾਬ ਵਿਚ ਆਏ ਚੋਣ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਜਿੱਤੇ ਹਨ ਅਤੇ ਦੂਜੇ ਪਾਸੇ ਇਹ ਹਲਕਾ ਧੂਰੀ, ਜੋ ਕਿ ਲੋਕ ਸਭਾ ਹਲਕਾ ਸੰਗਰੂਰ ਵਿਚ ਆਉਂਦਾ ਹੈ ਤੋਂ ਭਗਵੰਤ ਮਾਨ ਹੀ ਲੋਕ ਸਭਾ ਦੇ ਮੈਂਬਰ ਹਨ। ਲਿਹਾਜ਼ਾ ਉਹ ਜਲਦੀ ਹੀ ਲੋਕ ਸਭਾ ਮੈਂਬਰੀ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਕਾਰਨ ਹਲਕਾ ਸੰਗਰੂਰ ਦੀ ਲੋਕਸਭਾ ਚੋਣ ਮੁੜ ਹੋਵੇਗੀ, ਜਿਸ ਦਾ ਸਮਾਂ ਬੇਸ਼ੱਕ ਕੇਂਦਰ ਸਰਕਾਰ ਸਮੇਤ ਨਵੀਂ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਜਾਵੇਗਾ ਪਰ ਹਲਕਾ ਸੰਗਰੂਰ ਦੇ 15 ਲੱਖ ਵੋਟਰਾਂ ਨੂੰ ਫਿਰ ਵੋਟਾਂ ਪਾਉਣ ਦਾ ਜਲਦੀ ਹੀ ਇਕ ਹੋਰ ਮੌਕਾ ਮਿਲੇਗਾ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਹੋਈ ਕਰਾਰੀ ਹਾਰ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਵੱਡਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?