ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

04/08/2023 4:36:02 PM

ਜਲੰਧਰ ( ਵੈੱਬ ਡੈਸਕ)-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਟਾਈਮਿੰਗ ਵਿਚ ਵੱਡਾ ਬਦਲਾਅ ਕੀਤਾ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫ਼ੈਸਲਾ 2 ਮਈ ਤੋਂ ਲਾਗੂ ਹੋਵੇਗਾ, ਜੋਕਿ 15 ਜੁਲਾਈ ਤੱਕ ਲਾਗੂ ਰਹੇਗਾ।

ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾ ਗਰਮੀ ਹੋਣ ਸਰਕਾਰੀ ਦਫ਼ਤਰਾਂ 'ਚ ਕੰਮ ਜਲਦੀ ਹੋਣ ਨਾਲ ਮੁਲਾਜ਼ਮ ਵੀ ਜਲਦੀ ਵਿਹਲੇ ਹੋ ਜਾਣਗੇ। ਭਗੰਵਤ ਮਾਨ ਨੇ ਕਿਹਾ ਕਿ 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਇਹ ਫਾਰਮੂਲਾ ਅਪਨਾਇਆ ਜਾਂਦਾ ਹੈ ਦੇਸ਼ 'ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਵੀ 2 ਮਈ ਤੋਂ ਸਵੇਰੇ 7.30 ਵਜੇ ਤੋਂ ਦਫ਼ਤਰ ਵਿਚ ਪਹੁੰਚਣਗੇ। 

 

ਇਹ ਵੀ ਪੜ੍ਹੋ : ਜਲੰਧਰ: ਕਾਂਗਰਸੀ ਆਗੂ ਮੁਲਤਾਨੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸਾਹਮਣੇ ਆਈ ਇਹ ਗੱਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News