ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਬੱਚਿਆਂ ਨਾਲ CM ਮਾਨ ਨੇ ਕੀਤੀ ਮੁਲਾਕਾਤ, ਕੀਤਾ ਵੱਡਾ ਐਲਾਨ

07/16/2023 6:51:33 PM

ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ 'ਤੇ ਸ਼੍ਰੀਹਰਿਕੋਟਾ ਤੋਂ ਵਾਪਸ ਪਰਤੇ 30 ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਐਲਾਨ ਕਰਦੇ ਹੋਏ ਕਿਹਾ ਕਿ 23 ਜੁਲਾਈ ਨੂੰ ਸਿੰਗਾਪੁਰ ਵਿਖੇ ਪ੍ਰਿੰਸੀਪਲਾਂ ਦਾ ਬੈਚ ਟਰੇਨਿੰਗ ਲਈ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੱਡਾ ਐਲਾਨ ਕੀਤਾ ਕਿ ਪੰਜਾਬ ਵਿਚ ਇਸਰੋ ਦਾ ਮਿਊਜ਼ੀਅਮ ਬਣਾਇਆ ਜਾਵੇਗਾ। ਇਥੇ ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਕੁੱਲ 30 ਬੱਚੇ ਚੰਦਰਯਾਨ-3 ਦੀ ਲਾਂਚਿੰਗ ਵੇਖਣ ਲਈ ਸ਼੍ਰੀਹਰਿਕੋਟਾ ਵਿਖੇ ਗਏ ਸਨ, ਇਨ੍ਹਾਂ ਵਿਚ 15 ਕੁੜੀਆਂ ਅਤੇ 15 ਮੁੰਡੇ ਸਨ। 

ਇਹ ਵੀ ਪੜ੍ਹੋ-  ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ, ਅੱਜ ਪੌਂਗ ਡੈਮ 'ਚੋਂ ਛੱਡਿਆ ਜਾਵੇਗਾ ਪਾਣੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸਰੋ ਨਾਲ ਗੱਲ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ 13 ਹੋਰ ਲਾਂਚਿੰਗ ਹੋਣਗੀਆਂ, ਜਿਨ੍ਹਾਂ ਵਿਚ ਪਹਿਲੀ ਦਫ਼ਾ ਸਰਕਾਰੀ ਬੱਚਿਆਂ ਨੂੰ ਲਾਂਚਿੰਗ ਵੇਖਣ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਨਿੱਜੀ ਸਕੂਲਾਂ ਦੇ ਬੱਚੇ ਲਾਂਚਿੰਗ ਵੇਖਣ ਜਾਂਦੇ ਸਨ ਪਰ ਹੁਣ ਆਉਣ ਵਾਲੇ ਸਮੇਂ ਵਿਚ ਸਕੂਲ ਆਫ਼ ਐਮੀਨੈਂਸ ਤੋਂ ਬੱਚੇ ਜਾਣਗੇ। ਪਹਿਲੀ ਦਫ਼ਾ ਸਰਕਾਰੀ ਬੱਚਿਆਂ ਨੂੰ ਭੇਜਿਆ ਜਾਵੇਗਾ। ਇਸ ਮੌਕੇ ਚੰਦਰਯਾਨ-3 ਦੀ ਲਾਈਵ ਲਾਂਚਿੰਗ ਵੇਖ ਕੇ ਪਰਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ। ਬੱਚਿਆਂ ਨੇ ਕਿਹਾ ਕਿ ਉਹ ਉਥੇ ਵਿਗਿਆਨੀਆਂ ਨਾਲ ਮਿਲੇ, ਉਨ੍ਹਾਂ ਨਾਲ ਗੱਲਬਾਤ ਕਰਕੇ ਅਤੇ ਚੰਦਰਯਾਨ-3 ਦੀ ਲਾਈਵ ਲਾਂਚਿੰਗ ਵੇਖ ਕੇ ਬਹੁਤ ਹੀ ਵਧੀਆ ਲੱਗਾ ਹੈ। 

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri