CM ਮਾਨ ਵੱਲੋਂ PIMS 'ਚ ਵਿੱਤੀ ਸੰਕਟ ਦਾ ਕਾਰਨ ਬਣੇ ਘਪਲਿਆਂ ਤੇ ਖ਼ਾਮੀਆਂ ਦੀ ਜਾਂਚ ਦੇ ਹੁਕਮ

06/02/2022 4:14:27 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀ. ਆਈ. ਐੱਮ. ਐੱਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖ਼ੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖ਼ਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ, ਜੋ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ।

ਮੁੱਖ ਮੰਤਰੀ ਨੇ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੀ. ਆਈ. ਐੱਮ. ਐੱਸ. ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਵਿੱਚ ਵਿੱਤੀ ਸੰਕਟ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਹੱਥ ਉਤੇ ਹੱਥ ਧਰ ਕੇ ਨਹੀਂ ਬੈਠ ਸਕਦੀ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਖਤਰੇ ਵਿੱਚ ਪਾਉਣ ਦੀ ਇਸ ਸਾਜ਼ਿਸ਼ ਨੂੰ ਚੱਲਣ ਨਹੀਂ ਦੇ ਸਕਦੀ।

ਇਹ ਵੀ ਪੜ੍ਹੋ: ਜਲੰਧਰ ਨੂੰ ਮਿਲਿਆ ਨਵਾਂ ਪੁਲਸ ਕਮਿਸ਼ਨਰ, IPS ਅਧਿਕਾਰੀ ਗੁਰਸ਼ਰਨ ਸਿੰਘ ਸੰਭਾਲਣਗੇ ਕਮਾਨ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ 6 ਸਾਲਾਂ ਵਿੱਚ ਗਵਰਨਿੰਗ ਬਾਡੀ ਦੀ ਇਕ ਵੀ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖ਼ਾਮੀਆਂ ਅਤੇ ਗਬ਼ਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ਵੈਸਟ ਤੋਂ ਵੱਡੀ ਖ਼ਬਰ, 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਨਤੀਜਾਮੁਖੀ ਢੰਗ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸੰਕਟ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਗੜਬੜੀ ਲਈ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਉਨ੍ਹਾਂ ਸਾਰਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕੀਤੀ ਜਾਵੇ ਜੋ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਿੱਚ ਜ਼ਿੰਮੇਵਾਰ ਹਨ, ਜਿਸ ਨਾਲ ਸੰਸਥਾ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋਇਆ ਹੈ। 

ਇਹ ਵੀ ਪੜ੍ਹੋ:  ਘੱਲੂਘਾਰੇ ਦੀ ਬਰਸੀ ਨੂੰ ਵੇਖਦੇ ਹੋਏ ਹਾਈ ਅਲਰਟ ’ਤੇ ਪੰਜਾਬ ਪੁਲਸ, DGP ਵੱਲੋਂ ਪੁਲਸ ਅਧਿਕਾਰੀਆਂ ਨੂੰ ਖ਼ਾਸ ਨਿਰਦੇਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri