ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ CM ਮਾਨ ਦੀ ਅਫ਼ਸਰਾਂ ਨਾਲ ਮੀਟਿੰਗ, ਟਵੀਟ ਕਰਕੇ ਆਖੀ ਇਹ ਗੱਲ

Monday, May 23, 2022 - 01:24 PM (IST)

ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ CM ਮਾਨ ਦੀ ਅਫ਼ਸਰਾਂ ਨਾਲ ਮੀਟਿੰਗ, ਟਵੀਟ ਕਰਕੇ ਆਖੀ ਇਹ ਗੱਲ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੂਬੇ ਦੇ ਹਵਾਈ ਅੱਡਿਆਂ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਸੂਬੇ ਦੇ ਘਰੇਲੂ ਹਵਾਈ ਅੱਡਿਆਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਖ਼ਾਕੀ ਫਿਰ ਦਾਗਦਾਰ, ਨਸ਼ਿਆਂ ਨੂੰ ਲੈ ਕੇ 5 ਪੁਲਸ ਮੁਲਾਜ਼ਮ ਇਕ ਔਰਤ ਸਣੇ ਗ੍ਰਿਫ਼ਤਾਰ

ਮੀਟਿੰਗ 'ਚ ਕਿਹਾ ਗਿਆ ਕਿ ਫੂਡ ਪ੍ਰੋਸੈਸਿੰਗ ਲਈ ਪੰਜਾਬ ਸਰਕਾਰ ਵੱਲੋਂ ਕਾਰਗੋ ਫਲਾਈਟਾਂ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਪ੍ਰਦੂਸ਼ਿਤ ਸ਼ਹਿਰਾਂ ’ਚ ਗੋਬਿੰਦਗੜ੍ਹ ਪਹਿਲੇ ਤੇ ਲੁਧਿਆਣਾ ਦੂਜੇ ਨੰਬਰ ’ਤੇ

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਹੋਈ ਹੈ ਅਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਭਗਵੰਤ ਮਾਨ ਨੇ ਲਿਖਿਆ ਕਿ ਸਾਡੀ ਕੋਸ਼ਿਸ ਹੈ ਕਿ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫ਼ਾਇਦਾ ਮਿਲ ਸਕੇ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ CM ਮਾਨ ਦੀ ਭੈਣ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਚੜ੍ਹਿਆ ਸਿਆਸੀ ਪਾਰਾ (ਵੀਡੀਓ)

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News