ਨਸ਼ਾ ਤਸਕਰਾਂ ਨੂੰ CM ਮਾਨ ਦੀ ਵੱਡੀ ਚਿਤਾਵਨੀ, ਪੁਲਸ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

05/12/2022 3:48:59 PM

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਦੀ ਪੂਰੀ ਤਿਆਰੀ 'ਚ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨਾਲ ਵੀਰਵਾਰ ਨੂੰ ਬੈਠਕ ਹੋਈ। ਬੈਠਕ ਦੌਰਾਨ ਮੁੱਖ ਮੰਤਰੀ ਵੱਲੋਂ ਸਾਰੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਾ ਜਾਵੇ। ਭਗਵੰਤ ਮਾਨ ਨੇ ਕਿਹਾ ਨਸ਼ਾਂ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ ਨਸ਼ਿਆਂ ਦੇ ਖ਼ਿਲਾਫ਼ ਵੱਡੀ ਜੰਗ ਛੇੜ ਰਹੇ ਹਾਂ। ਉਨ੍ਹਾਂ ਕਿਹਾ ਕਿ ਨਸ਼ੇ ਦੇ ਵਪਾਰ 'ਤੇ ਫੁੱਲ ਸਟਾਪ ਲੱਗਣ ਤੱਕ ਨਹੀਂ ਰੁਕਾਂਗੇ।

ਇਹ ਵੀ ਪੜ੍ਹੋ : CM ਮਾਨ ਦੇ ਘਰ ਨੇੜੇ ਵੱਡੀ ਘਟਨਾ, ਸਰਕਾਰੀ ਸਕੂਲ 'ਚ ਚੱਲੇ ਹਥਿਆਰ, CCTV 'ਚ ਕੈਦ ਹੋਈ ਵਾਰਦਾਤ (ਵੀਡੀਓ)

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਗਏ ਹਨ, ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਕਿਸੇ ਵੀ ਹਾਲਤ 'ਚ ਪੰਜਾਬ ਦੇ ਨੌਜਵਾਨਾਂ 'ਤੇ ਹਾਵੀ ਨਹੀਂ ਹੋਣ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ 'ਤੇ ਲੱਗੇ ਹੋਏ ਹਨ, ਉਨ੍ਹਾਂ ਨੂੰ ਨਸ਼ਾ ਛੁਡਾਉਣ ਵਾਸਤੇ ਪੂਰੀ ਮੈਡੀਕਲ ਸਹਾਇਤਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ 'ਚ ਹੋਏ ਧਮਾਕੇ ਮਗਰੋਂ ਹੁਣ ਚੱਲੀਆਂ ਗੋਲੀਆਂ, ਸੋਹਾਣਾ ਥਾਣੇ 'ਚ ਦਰਜ ਹੋਇਆ ਕੇਸ

ਇਸ ਤੋਂ ਇਲਾਵਾ ਉਨ੍ਹਾਂ ਦੀ ਕਾਊਂਸਲਿੰਗ ਵੀ ਕੀਤੀ ਜਾਵੇਗੀ। ਇਸ ਤੋਂ ਬਾਅਦ ਉਕਤ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ, ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਟ੍ਰੈਕਿੰਗ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ ਤਾਂ ਜੋ ਉਹ ਦੁਬਾਰਾ ਨਸ਼ਿਆਂ 'ਚ ਨਾ ਪੈ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਨੌਜਵਾਨਾਂ ਨੂੰ ਵੀ ਪਤਾ ਲੱਗੇਗਾ ਕਿ ਸਿਸਟਮ ਸਾਨੂੰ ਸਪੋਰਟ ਕਰ ਰਿਹਾ ਹੈ ਅਤੇ ਸਾਡੀ ਖ਼ੁਸ਼ਹਾਲ ਜ਼ਿੰਦਗੀ ਜਿਊਣ ਲਈ ਮਦਦ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪਵਿੱਤਰ ਰਿਸ਼ਤੇ ਦੀ ਲਾਜ ਭੁੱਲ ਭੂਆ ਦੀ ਕੁੜੀ 'ਤੇ ਬੇਈਮਾਨ ਹੋਇਆ ਮੁੰਡਾ, ਸਭ ਹੱਦਾਂ ਟੱਪਦਿਆਂ ਕੀਤਾ ਵੱਡਾ ਕਾਂਡ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਤੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜੇਕਰ ਕਿਸੇ ਇਲਾਕੇ 'ਚ ਨਸ਼ਾ ਵਿਕਦਾ ਹੈ ਤਾਂ ਉਸ ਦੇ ਲਈ ਉਸ ਇਲਾਕੇ ਦੇ ਪੁਲਸ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਸ ਅਤੇ ਐੱਸ. ਟੀ. ਐੱਫ. ਆਪਸ 'ਚ ਤਾਲਮੇਲ ਨਾਲ ਕੰਮ ਕਰੇਗੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News