ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਵਿਧਾਇਕ, ਪੰਜਾਬ ਦੇ ਅਫ਼ਸਰਾਂ ਨੂੰ ਦੋ ਟੁੱਕ ’ਚ ਦਿੱਤਾ ਇਹ ਸੁਨੇਹਾ

04/19/2022 10:47:53 AM

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਧਾਇਕਾਂ ਤੋਂ ਇਕ ਮਹੀਨੇ ਵਿਚ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਫੀਡਬੈਕ ਲਿਆ। ਨਾਲ ਹੀ, ਵਿਧਾਇਕਾਂ ਦੇ ਖੇਤਰ ਵਿਚ ਪੇਸ਼ ਆ ਰਹੀਆਂ ਮੁਸ਼ਕਲਾਂ, ਜ਼ਰੂਰਤਾਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਵਿਧਾਇਕਾਂ ਦੇ ਖੇਤਰ ਵਿਚ ਤਾਇਨਾਤ ਅਧਿਕਾਰੀ ਵਿਧਾਇਕਾਂ ਨਾਲ ਮਿਲ ਕੇ ਕੰਮ ਕਰਨ।

ਇਹ ਵੀ ਪੜ੍ਹੋ : ਬਠਿੰਡਾ ’ਚ ਹੋਈ 42 ਲੱਖ ਦੀ ਲੁੱਟ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਅੰਮ੍ਰਿਤਸਰ ਦੇ ਪੁਲਸ ਵਾਲੇ ਦੀ ਕਰਤੂਤ ਨੇ ਹੈਰਾਨ ਕੀਤੇ ਸਭ

ਅਧਿਕਾਰੀਆਂ ਨੂੰ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਸਿਸਟਮ ਚੇਂਜ ਹੋ ਗਿਆ ਹੈ ਅਤੇ ਹੁਣ ਜਨਤਾ ਨਾਲ ਜੁੜੇ ਮੁੱਦਿਆਂ ’ਤੇ ਗੌਰ ਕਰਦਿਆਂ ਕੰਮਾਂ ਨੂੰ ਛੇਤੀ ਤੋਂ ਛੇਤੀ ਨਿਪਟਾਇਆ ਜਾਵੇ। ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਕਾਰੀ ਵਿਧਾਇਕਾਂ ਦੀ ਗੱਲ ਨਹੀਂ ਸੁਣਦਾ ਹੈ ਤਾਂ ਇਸ ਦੀ ਸੂਚਨਾ ਮੁੱਖ ਮੰਤਰੀ ਦਫ਼ਤਰ ਨੂੰ ਦਿੱਤੀ ਜਾਵੇ। ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਵਿਧਾਇਕਾਂ ਨੇ ਇਕ ਮਹੀਨੇ ਵਿਚ ਸਰਕਾਰ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਵੀ ਫੀਡਬੈੱਕ ਵੀ ਦਿੱਤਾ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਦੇ ਬਾਹਰ ਧਰਨਾ ਲਗਾਉਣ ਵਾਲੇ ‘ਆਪ’ ਵਰਕਰਾਂ ’ਤੇ ਪਾਰਟੀ ਦੀ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

Gurminder Singh

This news is Content Editor Gurminder Singh