ਮਾਨ ਸਰਕਾਰ ਦੀ ਵੱਡੀ ਕਾਰਵਾਈ, ਆਪਣੇ ਹੀ ਵਿਧਾਇਕ 'ਤੇ ਕੀਤੀ ਰੇਡ
Friday, May 23, 2025 - 11:03 AM (IST)

ਜਲੰਧਰ : ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇਕ ਹੋਰ ਵੱਡਾ ਐਕਸ਼ਨ ਲਿਆ ਹੈ। ਜਿਸ ਦੇ ਚੱਲਦੇ ਮਾਨ ਸਰਕਾਰ ਨੇ ਆਪਣੇ ਹੀ ਵਿਧਾਇਕ "ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਰੇਡ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਵਿਧਾਇਕ ਰਮਨ ਅਰੋੜਾ 'ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਛਾਪਾਮਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ, ਹੁਣ ਉਠੀ...
ਦਰਅਸਲ ਸਰਕਾਰ ਕੋਲ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ ਕਿ ਵਿਧਾਇਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਰਾਹੀਂ ਮਾਸੂਮ ਲੋਕਾਂ ਨੂੰ ਪਹਿਲਾਂ ਝੂਠੇ ਕੇਸਾਂ ਵਿਚ ਫਸਾ ਕੇ ਝੂਠਾ ਨੋਟਿਸ ਭਿਜਵਾਉਂਦਾ ਸੀ ਅਤੇ ਫਿਰ ਪੈਸੇ ਲੈ ਕੇ ਉਕਤ ਨੋਟਿਸਾਂ ਨੂੰ ਰਫ਼ਾ-ਦਫ਼ਾ ਕਰਵਾ ਦਿੰਦਾ ਸੀ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਰਮਨ ਅਰੋੜਾ 'ਤੇ ਛਾਪੇਮਾਰੀ ਕੀਤੀ ਹੈ।
ਇਹ ਵੀ ਪੜ੍ਹੋ : ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫ਼ੈਸਲਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ ਫ਼ਰਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e