ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਭਾਵੁਕ ਹੋਈ ਭਗਵੰਤ ਮਾਨ ਦੀ ਮਾਂ, ਕਹੀਆਂ ਇਹ ਗੱਲਾਂ
Tuesday, Jan 18, 2022 - 02:21 PM (IST)
ਚੰਡੀਗੜ੍ਹ (ਬਿਊਰੋ) - ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਉਮੀਦਵਾਰ ਦਾ ਚਿਹਰਾ ਭਗਵੰਤ ਮਾਨ ਹੋਣਗੇ, ਜਿਸ ਦਾ ਰਸਮੀ ਐਲਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਕਰ ਦਿੱਤਾ ਗਿਆ ਹੈ। ਇਸ ਮੌਕੇ ਭਗਵੰਤ ਮਾਨ ਦੀ ਮਾਂ ਹਰਪਾਲ ਕੌਰ ਬਹੁਤ ਖ਼ੁਸ਼ ਹੋਈ। ਇਸ ਖ਼ਾਸ ਮੌਕੇ ’ਤੇ ਬੋਲਦੇ ਹੋਏ ਭਗਵੰਤ ਮਾਨ ਦੇ ਮਾਤਾ ਜੀ ਨੇ ਕਿਹਾ ਕਿ ਮੈਂ ਉਸ ਵਾਹਿਗੁਰੂ ਅੱਗੇ ਅਰਦਾਸ ਕਰਦੀ ਹਾਂ ਕਿ ਉਹ ਮੇਰੇ ਇਸ ਬੱਚੇ ਦੇ ਉਪਰ ਹਮੇਸ਼ਾ ਆਪਣਾ ਮਿਹਰ ਅਤੇ ਬਖ਼ਸ਼ਿਸ਼ ਭਰਿਆ ਹੱਥ ਰੱਖੇ।
ਪੜ੍ਹੋ ਇਹ ਵੀ ਖ਼ਬਰ - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ
ਉਨ੍ਹਾਂ ਕਿਹਾ ਕਿ ਮੈਂ ਤਾਂ ਭਗਵੰਤ ਮਾਨ ਨੂੰ ਜਨਮ ਦੇਣ ਵਾਲੀ ਮਾਂ ਹਾ। ਅੱਜ ਜੇਕਰ ਉਹ ਇੱਥੇ ਪਹੁੰਚੇ ਹਨ ਤਾਂ ਹੋਰਾਂ ਮਾਂਵਾਂ ਦੀਆਂ ਅਰਦਾਸਾਂ ਕਰਕੇ ਇੱਥੇ ਆਇਆ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਉਮੀਦਵਾਰ ਬਣਨ ਦਾ ਮੌਕਾ ਦਿੱਤਾ। ਮਾਤਾ ਜੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਵੇਂ ਤੁਸੀਂ ਮੇਰੇ ਬੱਚੇ ਦੇ ਸਿਰ ’ਤੇ ਪਿਛਲੇ ਕਈ ਸਾਲਾਂ ਤੋਂ ਆਪਣਾ ਹੱਥ ਰੱਖਦੇ ਆ ਰਹੇ ਹੋ, ਉਸੇ ਤਰ੍ਹਾਂ ਹੁਣ ਵੀ ਉਸ ਦੇ ਸਿਰ ’ਤੇ ਆਪਣਾ ਹੱਥ ਰੱਖੋ ਅਤੇ ਉਸ ਨੂੰ ਜਿੱਤ ਹਾਸਲ ਕਰਵਾਓ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਇਸ ਖ਼ਾਸ ਮੌਕੇ ’ਤੇ ਭਗਵੰਤ ਮਾਨ ਦੇ ਮਾਤਾ ਜੀ ਆਪਣੇ ਪਤੀ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਜੇਕਰ ਅੱਜ ਭਗਵੰਤ ਮਾਨ ਦੇ ਪਿਤਾ ਜਿਊਂਦੇ ਹੁੰਦੇ ਤਾਂ ਉਨ੍ਹਾਂ ਨੇ ਅੱਜ ਬਹੁਤ ਖ਼ੁਸ਼ ਹੋਣਾ ਸੀ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ