ਜਲਾਲਾਬਦ ''ਚ ਗਰਜੇ ਭਗਵੰਤ ਮਾਨ, ਨਵਜੋਤ ਸਿੱਧੂ ਨੂੰ ਸੁਣਾਈਆਂ ਖਰੀਆਂ-ਖਰੀਆਂ

01/18/2017 7:10:47 PM

ਜਲਾਲਾਬਾਦ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜਲਾਲਾਬਾਦ ਤੋਂ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ''ਆਪ'' ਆਗੂ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ''ਤੇ ਜੰਮ ਕੇ ਸਿਆਸੀ ਹਮਲੇ ਕੀਤੇ। ਮਾਨ ਨੇ ਕਿਹਾ ਕਿ ਚੋਣਾਂ ਤੋਂ 15 ਦਿਨ ਪਹਿਲਾਂ ਸਿੱਧੂ ਪੰਜਾਬ ਬਚਾਉਣ ਆਏ ਹਨ, ਇਸ ਤੋਂ ਪਹਿਲਾਂ ਸਿੱਧੂ ਕਿੱਥੇ ਸਨ? ਮਾਨ ਨੇ ਕਿਹਾ ਕਿ ਮੈਂ ਵੀ ਕਾਮੇਡੀਅਨ ਸੀ ਮੈਂ ਆਪਣਾ ਕੈਰੀਅਰ ਛੱਡ ਕੇ ਪੰਜਾਬ ਬਚਾਉਣ ਲਈ ਆਇਆ।
ਮਾਨ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੀ ਗੱਲ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਪਹਿਲਾਂ ਆਪਣੇ ਪ੍ਰੋਗਰਾਮ ਛੱਡ ਕੇ ਪੰਜਾਬ ਬਚਾਉਣ ਕਿਉਂ ਨਹੀਂ ਆਏ। ਮਾਨ ਨੇ ਸਿੱਧੂ ਦੇ ਬੈਂਕ ਖਾਤਿਆਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Gurminder Singh

This news is Content Editor Gurminder Singh