ਭਗਵੰਤ ਮਾਨ ਸਰਕਾਰ ’ਤੇ ਨਵਜੋਤ ਸਿੱਧੂ ਦਾ ਵੱਡਾ ਹਮਲਾ, ਜਾਣੋ ਕੀ ਦਿੱਤਾ ਬਿਆਨ
Tuesday, Mar 22, 2022 - 06:14 PM (IST)
ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਭਗਵੰਤ ਮਾਨ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਹੈ। ਇਸ ਵਾਰ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਰਾਜ ਸਭਾ ਭੇਜੇ ਜਾਣ ਵਾਲੇ ਪੰਜ ਚਿਹਰਿਆਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਸਿੱਧੂ ਨੇ ਇਨ੍ਹਾਂ ਚਿਹਰਿਆਂ ਨੂੰ ਦਿੱਲੀ ਰਿਮੋਰਟ ਦੀ ਬੈਟਰੀ ਅਤੇ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਹਾਲਾਂਕਿ ਸੂਚੀ ਵਿਚ ਸ਼ਾਮਲ ਕ੍ਰਿਕਟਰ ਹਰਭਜਨ ਸਿੰਘ ਨੂੰ ਉਨ੍ਹਾਂ ਨੇ ਇਕ ਅਪਵਾਦ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ ਵੰਡੇ ਮੰਤਰਾਲੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਰਾਜ ਸਭਾ ਲਈ ਪਾਰਟੀ ਨੇ 5 ਚਿਹਰੇ ਨਾਮਜ਼ਦ ਕੀਤੇ ਹਨ। ਹੁਣ ਰਾਜ ਸਭਾ ਵਿਚ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਗਿਣਤੀ ਵੀ ਵੱਧ ਜਾਵੇਗੀ। ਇਨ੍ਹਾਂ ਵਿਚੋਂ ਕੁੱਝ ਲੋਕ ਪੰਜਾਬ ਤੋਂ ਬਾਹਰੀ ਹਨ, ਜਿਨ੍ਹਾਂ ਨੂੰ ਲੈ ਕੇ ‘ਆਪ’ ਦਾ ਜੰਮ ਕੇ ਵਿਰੋਧ ਹੋ ਰਿਹਾ ਹੈ। ਪਾਰਟੀ ਨੇ ਜਿਹੜੇ ਪੰਜ ਚਿਹਰਿਆਂ ਨੂੰ ਰਾਜ ਸਭਾ ਭੇਜਣ ਦਾ ਫ਼ੈਸਲਾ ਕੀਤਾ ਹੈ, ਉਨ੍ਹਾਂ ਵਿਚ ਕ੍ਰਿਕਟਰ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ, ਸੰਜੀਵ ਅਰੋੜਾ ਅਤੇ ਪ੍ਰੋ. ਸੰਦੀਪ ਪਾਠਕ ਦਾ ਨਾਂ ਸ਼ਾਮਲ ਹੈ। ਵਿਰੋਧੀ ਧਿਰਾਂ ਨੂੰ ਆਮ ਆਦਮੀ ਪਾਰਟੀ ’ਤੇ ਪੰਜਾਬ ਦੀ ਅਣਦੇਖੀ ਕਰਕੇ ਬਾਹਰੀ ਆਗੂਆਂ ਨੂੰ ਰਾਜ ਸਭਾ ਭੇਜੇ ਜਾਣ ਦਾ ਦੋਸ਼ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ‘ਆਪ’ ਵਲੋਂ ਚੁਣੇ ਗਏ ਰਾਜ ਸਭਾ ਮੈਂਬਰਾਂ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?