ਭਗਵੰਤ ਮਾਨ ਨੇ ਘੇਰਿਆ ਨਵਜੋਤ ਸਿੱਧੂ, ਕਿਹਾ ‘ਮੇਰੇ ਨਾਲ ਬਹਿਸ ਕਰਨ ਤੋਂ ਕਿਉਂ ਭੱਜ ਰਹੇ ਹੋ?’
Monday, Dec 20, 2021 - 10:57 AM (IST)
ਚੰਡੀਗੜ੍ਹ (ਵੈੱਬ ਡੈਸਕ) : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਜੋ ਬਹਿਸ ਕਰਨ ਦੀ ਚੁਣੌਤੀ ਦਿੱਤੀ ਗਈ ਹੈ, ਉਸ ਨਾਲ ਸਿਆਸਤ ਦਾ ਮਾਹੌਲ ਗਰਮਾ ਗਿਆ ਹੈ। ਇਸ ਬਹਿਸ ਦੇ ਮਾਮਲੇ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ, ਜਿਸ ’ਚ ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਭਗਵੰਤ ਮਾਨ ਨੇ ਟਵੀਟ ਕਰਦਿਆਂ ਨਵਜੋਤ ਸਿੱਧੂ ’ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਸਿੱਧੂ ਮੇਰੇ ਨਾਲ ਬਹਿਸ ਤੋਂ ਕਿਉਂ ਭੱਜ ਰਹੇ? ਸਿੱਧੂ ਪਾਜੀ, ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ? ਇਸ ਦੇ ਨਾਲ ਹੀ ਭਗਵੰਤ ਮਾਨ ਨੇ ਅੱਗੇ ਲਿਖਿਆ ਹੈ ਕਿ ‘CM ਚੰਨੀ ਦੇ ਹਲਕੇ 'ਚ ਰੇਤ ਦੀ ਨਾਜਾਇਜ਼ ਮਾਈਨਿੰਗ 'ਤੇ ਸਿੱਧੂ ਕਿਉਂ ਨਹੀਂ ਬੋਲ ਰਹੇ? ਉਹ ਕਿਹੜੀਆਂ ਮਜ਼ਬੂਰੀਆਂ ਹਨ ਜਿਨ੍ਹਾਂ ਕਾਰਨ ਸਿੱਧੂ ਚਮਕੌਰ ਸਾਹਿਬ 'ਚ ਗੈਰ-ਕਾਨੂੰਨੀ ਮਾਈਨਿੰਗ 'ਤੇ ਇੱਕ ਸ਼ਬਦ ਵੀ ਨਹੀਂ ਬੋਲਿਆ? ਚੋਣਵਾਂ ਵਿਰੋਧ?
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦਾ ਧਮਾਕੇਦਾਰ ਟਵੀਟ, ਕੇਜਰੀਵਾਲ ਨੂੰ ਦਿੱਤੀ ਬਹਿਸ ਕਰਨ ਦੀ ਚੁਣੌਤੀ
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਹਿਸ ਦੀ ਚੁਣੌਤੀ ਦਿੱਤੀ, ਜਿਸ ਨੂੰ ਕੇਜਰੀਵਾਲ ਨੇ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਕੇਜਰੀਵਾਲ ਨੇ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਦੀ ਵੀ ਗੱਲ ਕਹਿ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਦੇ ਜਾਗਣ ’ਤੇ ਮੁਲਜ਼ਮ ਫਰਾਰ
ਨੋਟ - ਕੀ ਨਵਜੋਤ ਸਿੱਧੂ ਨੂੰ ਭਗਵੰਤ ਮਾਨ ਨਾਲ ਡਿਬੇਟ ਕਰਨੀ ਚਾਹੀਦੀ ਹੈ, ਕੁਮੈਂਟ ਕਰਕੇ ਦਿਓ ਜਵਾਬ