ਪੰਜਾਬ 'ਚ ਅੱਜ ਰਚਿਆ ਜਾਵੇਗਾ ਇਤਿਹਾਸ, ਖਟਕੜ ਕਲਾਂ 'ਚ ਸਜੀ ਸਟੇਜ ਨੂੰ 'ਭਗਵੰਤ ਮਾਨ' ਦੀ ਉਡੀਕ (ਵੀਡੀਓ)

03/16/2022 9:23:13 AM

ਜਲੰਧਰ/ਨਵਾਂਸ਼ਹਿਰ (ਧਵਨ) : ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ’ਚ ਇਤਿਹਾਸਿਕ ਜਿੱਤ ਹਾਸਲ ਕਰਨ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ 16 ਮਾਰਚ ਨੂੰ ਨਵਾਂਸ਼ਹਿਰ ਜ਼ਿਲ੍ਹੇ ’ਚ ਪੈਂਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜ਼ੱਦੀ ਪਿੰਡ ਖਟਕੜ ਕਲਾਂ ’ਚ ਸਹੁੰ ਚੁੱਕੇਗੀ। ਪੰਜਾਬ ਸਰਕਾਰ ਨੇ ਸਹੁੰ ਚੁੱਕ ਸਮਾਰੋਹ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕਣ ਤੋਂ ਬਾਅਦ ਹੋਰ ਮੰਤਰੀਆਂ ਵੱਲੋਂ ਸਹੁੰ ਚੁੱਕੀ ਜਾਵੇਗੀ। ਸਹੁੰ ਚੁੱਕ ਸਮਾਰੋਹ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮਹਿਮਾਨ ਵੱਜੋਂ ਸੱਦਾ ਦਿੱਤਾ ਗਿਆ ਹੈ। ਸਹੁੰ ਚੁੱਕ ਸਮਾਰੋਹ ਨੂੰ ਬਸੰਤੀ ਰੰਗ ਦੇਣ ਲਈ ਭਗਵੰਤ ਮਾਨ ਨੇ ਪੂਰਾ ਜ਼ੋਰ ਲਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਤੇ ਹੋਰ ਸਾਰੇ ਮੀਡੀਆ ਪਲੇਟਫਾਰਮਾਂ ’ਤੇ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਆਉਣ ਅਤੇ ਔਰਤਾਂ ਨੂੰ ਬਸੰਤੀ ਰੰਗ ਦੀਆਂ ਚੁੰਨੀਆਂ ਲੈ ਕੇ ਆਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਮਰਨ ਤੋਂ ਪਹਿਲਾਂ ਦੋਸਤ ਨੂੰ ਆਖ਼ਰੀ ਵਾਰ ਕੀਤਾ ਫੋਨ, 'ਪੁਲਸ ਦੇ ਧੱਕੇ ਅੱਗੇ ਨਹੀਂ ਚੱਲਦੀ, ਭਰਾ ਸੰਭਾਲ ਲਵੀਂ'

PunjabKesari

ਸਹੁੰ ਚੁੱਕ ਸਮਾਰੋਹ ’ਚ ਬਣਾਏ ਗਏ ਪੰਡਾਲ ਨੂੰ ਬਸੰਤੀ ਰੰਗ ਦਿੱਤਾ ਗਿਆ ਹੈ। ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਸਹੁੰ ਚੁੱਕ ਸਮਾਰੋਹ ਹੋਣ ਜਾ ਰਿਹਾ ਹੈ। ਸਹੁੰ ਚੁੱਕ ਸਮਾਰੋਹ ਦਾ ਪੰਡਾਲ 150 ਏਕੜ ਜ਼ਮੀਨ ’ਤੇ ਤਿਆਰ ਕੀਤਾ ਗਿਆ ਹੈ ਕਿਉਂਕਿ ਭਗਵੰਤ ਮਾਨ ਨੂੰ ਸਹੁੰ ਚੁੱਕ ਸਮਾਰੋਹ ’ਚ ਵੱਡੀ ਗਿਣਤੀ ’ਚ ਲੋਕਾਂ ਦੇ ਆਉਣ ਦੀ ਉਮੀਦ ਹੈ। ਸਹੁੰ ਚੁੱਕ ਸਮਾਰੋਹ ਲਈ ਭਗਵੰਤ ਮਾਨ ਨੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਸਹੁੰ ਚੁੱਕ ਸਮਾਰੋਹ ਨੂੰ ਦੇਖਦੇ ਹੋਏ ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸੂਬਾ ਪੁਲਸ ਦੇ 6 ਆਈ. ਜੀ. ਰੈਂਕ ਅਤੇ 10 ਐੱਸ. ਐੱਸ. ਪੀਜ਼ ਨੂੰ ਸੁਰੱਖਿਆ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਮੀਦ ਹੈ ਕਿ ਸਮਾਰੋਹ ’ਚ 2 ਲੱਖ ਤੋਂ ਵੱਧ ਲੋਕ ਹਿੱਸਾ ਲੈਣਗੇ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜ਼ੱਦੀ ਪਿੰਡ ’ਚ ਇੰਨਾ ਵੱਡਾ ਇਕੱਠ ਸ਼ਾਇਦ ਹੀ ਪਹਿਲਾਂ ਹੋਇਆ ਹੋਵੇ। ਮੁੱਖ ਮੰਤਰੀ ਅਹੁਦੇ ਦੀ ਸਹੁੰ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਰੋਹ ਤੋਂ ਬਾਅਦ ਪੱਤਕਾਰਾਂ ਨਾਲ ਅਰਵਿੰਦ ਕੇਜਰੀਵਾਲ ਅਤੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਰੂ-ਬ-ਰੂ ਹੋ ਕੇ ਕੀ ਸੰਦੇਸ਼ ਦੇਣਗੇ, ਇਸ ਵੱਲ ਜਨਤਾ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਕੋਰੋਨਾ' ਨੂੰ ਲੈ ਕੇ ਪੰਜਾਬ 'ਚ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦੇ ਹੁਕਮ ਜਾਰੀ

PunjabKesari
ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਸੰਭਾਲਣਗੇ ਮੁੱਖ ਮੰਤਰੀ ਦਾ ਅਹੁਦਾ
ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਚ ਜਾ ਕੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਜਾਵੇਗਾ। ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ’ਚ ਭਗਵੰਤ ਮਾਨ ਦਾ ਸੁਆਗਤ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਵੱਲੋਂ ਕੀਤਾ ਜਾਏਗਾ। ਸਿਵਲ ਸਕੱਤਰੇਤ ’ਚ ਨਵੇਂ ਮੁੱਖ ਮੰਤਰੀ ਦੇ ਕਾਰਜਕਾਲ ਨੂੰ ਨਵਾਂ ਲੁੱਕ ਦੇ ਦਿੱਤਾ ਗਿਆ ਹੈ। ਸਿਵਲ ਸਕੱਤਰੇਤ ’ਚ ਮੁੱਖ ਮੰਤਰੀ ਨਾਮਜ਼ਦ ਭਗਵੰਤ ਮਾਨ ਦਾ ਸੁਆਗਤ ਕਰਨ ਲਈ ਸਮੁੱਚੇ ਸਟਾਫ਼ ਅਤੇ ਅਧਿਕਾਰੀਆਂ ’ਚ ਉਤਸੁਕਤਾ ਦੇਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਆਲੀਸ਼ਾਨ ਸਰਕਾਰੀ ਫਲੈਟ ਖ਼ਾਲੀ ਕਰਨ ਦੇ ਹੁਕਮ

PunjabKesari
ਭਗਵੰਤ ਮਾਨ ਨੇ ਗੁਰਦਾਸ ਮਾਨ ਨੂੰ ਸਮਾਰੋਹ ’ਚ ਸ਼ਾਮਲ ਹੋਣ ਲਈ ਦਿੱਤਾ ਸੱਦਾ
ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ’ਚ ਹੋਣ ਜਾ ਰਹੇ ਸਹੁੰ ਚੁੱਕ ਸਮਾਰੋਹ ’ਚ ਹਿੱਸਾ ਲੈਣ ਦਾ ਪੰਜਾਬੀ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਨੂੰ ਦਿੱਤਾ ਹੈ। ਗੁਰਦਾਸ ਮਾਨ ਨੇ ਵੀ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ’ਤੇ ਵਧਾਈ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News